ਸਰਕਾਰ ਵਲੋਂ ਪਾਸ ਕੀਤੇ ਗਏ ਬਿੱਲਾਂ ‘ਤੇ ਰਾਸ਼ਟਰਪਤੀ ਨੇ ਮਿਲਣ ਤੋਂ ਕੀਤਾ ਇਨਕਾਰ

by simranofficial

ਚੰਡੀਗੜ੍ਹ (ਐਨ ਆਰ ਆਈ) :- ਪੰਜਾਬ ਦੇ ਮੁੱਖ ਮੰਤਰੀ ਨੇ ਦੇਸ਼ ਦੇ ਰਾਸ਼ਟਰਪਤੀ ਨੂੰ ਮਿਲਣ ਦਾ ਸਮਾਂ ਮੰਗਿਆ ਸੀ , ਪਹਿਲਾਂ ਕਿਹਾ ਜਾ ਰਿਹਾ ਸੀ ਕਿ ਉਹ 4 ਨਵੰਬਰ ਨੂੰ ਮਿਲਣਗੇ , ਪਰ ਹੁਣ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਰਾਸ਼ਟਰਪਤੀ ਦੇ ਵਲੋਂ ਮਿਲਣ ਦੇ ਲਈ ਇਨਕਾਰ ਕਰ ਦਿੱਤਾ ਗਿਆ ਹੈ, ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਖੇਤੀ ਸੁਧਾਰ ਕਾਨੂੰਨਾਂ ਖ਼ਿਲਾਫ਼ ਪੰਜਾਬ ਸਰਕਾਰ ਵੱਲ਼ੋਂ ਪਾਸ ਕੀਤੇ ਗਏ ਬਿੱਲਾਂ 'ਤੇ ਮਿਲਣ ਤੋਂ ਫਿਲਹਾਲ ਮੰਨ੍ਹਾ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਸਾਰੀਆਂ ਸਿਆਸੀ ਪਾਰਟੀਆਂ ਦੇ ਵਿਧਾਇਕਾਂ ਨਾਲ ਪੰਜਾਬ ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਸੋਧ ਬਿੱਲਾਂ ਨੂੰ ਲੈ ਕੇ ਰਾਸ਼ਟਰਪਤੀ ਨਾਲ ਮੁਲਾਕਾਤ ਕਰਨੀ ਸੀ ਤੇ ਉਨ੍ਹਾਂ ਤੋਂ ਅਪੀਲ ਕਰਨੀ ਸੀ ਕਿ ਇਨ੍ਹਾਂ ਸੋਧਾਂ ਨੂੰ ਪਾਸ ਕੀਤਾ ਜਾਵੇ ,ਓਥੇ ਹੀ ਰਾਸ਼ਟਰਪਤੀ ਭਵਨ ਤੋਂ ਇਸ ਸਬੰਧੀ ਸੂਚਨਾ ਭੇਜ ਦਿੱਤੀ ਗਈ ਹੈ। ਪੰਜਾਬ ਦੇ ਮੁੱਖ ਮੰਤਰੀ ਦਫ਼ਤਰ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਰਾਸ਼ਟਰਪਤੀ ਤੋਂ ਕੋਈ ਹੋਰ ਸਮੇਂ ਦੇਣ ਦੀ ਮੰਗ ਕੀਤੀ ਹੈ।

ਫਿਲਹਾਲ ਇਹ ਇਸ ਸਮੇ ਦੀ ਵੱਡੀ ਖਬਰ ਹੈ, ਜਿਕਰੇਖਾਸ ਹੈ ਕਿ ਪ੍ਰਧਾਨ ਮੰਤਰੀ ਨਾਲ ਵੀ ਮਿਲਣ ਦਾ ਸਮਾਂ ਮੰਗਿਆ ਜਾ ਰਿਹਾ ਹੈ