‘ਅਗਨੀਵੀਰਾਂ’ ਨੂੰ ਭਰਤੀ ਕਰਨ ਦੀ ਪ੍ਰਕਿਰਿਆ ਅਗਲੇ ਹਫ਼ਤੇ ਤੋਂ

by jaskamal

ਨਿਊਜ਼ ਡੈਸਕ: ‘ਅਗਨੀਪਥ’ ਸਕੀਮ ਖ਼ਿਲਾਫ਼ ਦੇਸ਼ ਭਰ 'ਚ ਹੋ ਰਹੇ ਵਿਰੋਧ ਪ੍ਰਦਰਸ਼ਨਾਂ ਦਰਮਿਆਨ ਥਲ ਸੈਨਾ, ਜਲ ਸੈਨਾ ਤੇ ਹਵਾਈ ਸੈਨਾ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਹੈ ਕਿ ਨਵੀਂ ਸਕੀਮ ਤਹਿਤ ਤਿੰਨ ਸੈਨਾਵਾਂ 'ਚ ‘ਅਗਨੀਵੀਰਾਂ’ ਦੀ ਭਰਤੀ ਦੀ ਪ੍ਰਕਿਰਿਆ ਅਗਲੇ ਹਫ਼ਤੇ ਤੋਂ ਸ਼ੁਰੂ ਕੀਤੀ ਜਾਵੇਗੀ। ਏਅਰ ਚੀਫ਼ ਮਾਰਸ਼ਲ ਵੀਆਰ ਚੌਧਰੀ ਨੇ ਕਿਹਾ ਕਿ ਨਵੀਂ ਸਕੀਮ ਤਹਿਤ ਭਾਰਤੀ ਹਵਾਈ ਫ਼ੌਜ 'ਚ ਚੋਣ ਪ੍ਰਕਿਰਿਆ 24 ਜੂਨ ਤੋਂ ਸ਼ੁਰੂ ਕੀਤੀ ਜਾਵੇਗੀ। ਥਲ ਸੈਨਾ ਨੇ ਕਿਹਾ ਕਿ ਭਰਤੀ ਦੀ ਸ਼ੁਰੂਆਤ ਦੋ ਦਿਨਾਂ ਦੇ ਅੰਦਰ ਕੀਤੀ ਜਾਵੇਗੀ। ਭਾਰਤੀ ਜਲ ਸੈਨਾ ਨੇ ਕਿਹਾ ਕਿ ਨਵੀਂ ਸਕੀਮ ਤਹਿਤ ਭਰਤੀ ਸਬੰਧੀ ਨੋਟੀਫਿਕੇਸ਼ਨ ਇੱਕ ਹਫ਼ਤੇ ਦੇ ਅੰਦਰ ਜਾਰੀ ਕਰ ਦਿੱਤਾ ਜਾਵੇਗਾ।