ਤਜਿੰਦਰ ਬੱਗਾ ਨੂੰ Punjab-Haryana HC ਤੋਂ ਰਾਹਤ, 10 ਮਈ ਤਕ ਗ੍ਰਿਫ਼ਤਾਰੀ ‘ਤੇ ਲੱਗੀ ਰੋਕ

by jaskamal

ਨਿਊਜ਼ ਡੈਸਕ : ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਤਜਿੰਦਰ ਪਾਲ ਸਿੰਘ ਬੱਗਾ ਨੂੰ ਵੱਡੀ ਰਾਹਤ ਦਿੱਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਨਵੇਂ ਆਦੇਸ਼ 'ਚ ਤਜਿੰਦਰ ਪਾਲ ਸਿੰਘ ਬੱਗਾ ਦੀ ਗ੍ਰਿਫ਼ਤਾਰੀ 'ਤੇ 10 ਮਈ ਤਕ ਰੋਕ ਲੱਗਾ ਦਿੱਤੀ ਹੈ। ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਬੱਗਾ ਦੀ ਗ੍ਰਿਫ਼ਤਾਰੀ ਵਾਰੰਟ ਦੀ ਸੁਣਵਾਈ ਤੋਂ ਬਾਅਦ ਇਹ ਫੈਸਲਾ ਲਿਆ ਹੈ। ਬੱਗਾ ਨੇ ਦੇਰ ਸ਼ਾਮ ਆਪਣੇ ਗ੍ਰਿਫ਼ਤਾਰੀ ਵਾਰੰਟ ਵਿਰੁੱਧ ਪੰਜਾਬ ਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ ਸੀ। ਕੋਰਟ ਨੇ ਜਸਟਿਸ ਅਨੂਪ ਚਿਤਕਾਰਾ ਦੀ ਰਿਹਾਇਸ਼ 'ਤੇ ਤੁਰੰਤ ਸੁਣਵਾਈ ਦੀ ਇਜਾਜ਼ਤ ਦਿੱਤੀ।

ਜਾਣਕਾਰੀ ਮੁਤਾਬਕ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਅੱਧੀ ਰਾਤ ਨੂੰ ਸੁਣਵਾਈ ਹੋਈ ਤੇ ਪਟੀਸ਼ਨ 'ਤੇ ਫੈਸਲਾ ਦਿੱਤਾ ਗਿਆ। ਦੱਸਣਯੋਗ ਹੈ ਕਿ ਬੱਗਾ ਵਿਰੁੱਧ ਮੋਹਾਲੀ ਕੋਰਟ ਨੇ ਨਵਾਂ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਸੀ। ਮੋਹਾਲੀ ਕੋਰਟ ਨੇ ਪੰਜਾਬ ਪੁਲਸ ਦੀ ਸਾਈਬਰ ਕ੍ਰਾਈਮ ਬ੍ਰਾਂਚ ਤੋਂ ਤਜਿੰਦਰ ਪਾਲ ਸਿੰਘ ਬੱਗਾ ਨੂੰ ਗ੍ਰਿਫ਼ਤਾਰ ਕਰ ਕੋਰਟ 'ਚ ਪੇਸ਼ ਕਰਨ ਲਈ ਕਿਹਾ ਸੀ।