5 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

by vikramsehajpal

ਚੰਡੀਗੜ੍ਹ,(ਦੇਵ ਇੰਦਰਜੀਤ) -ਪੰਜਾਬ ਸਰਕਾਰ ਵਲੋਂ 5 ਮਾਰਚ ਨੂੰ ਪੰਜਾਬ ਦਾ ਬਜਟ ਪੇਸ਼ ਕੀਤਾ ਜਾਵੇਗਾ। ਸਰਕਾਰ ਨੇ ਬਜਟ ਦੀ ਤਰੀਕ ਬਦਲਣ ਦਾ ਫ਼ੈਸਲਾ ਵਿਰੋਧੀ ਧਿਰਾਂ ਦੀ ਮੰਗ ਤੋਂ ਬਾਅਦ ਲਿਆ ਹੈ। ਵਿਰੋਧੀ ਧਿਰਾਂ ਦਾ ਕਹਿਣਾ ਸੀ ਕਿ ਜੇਕਰ ਸਰਕਾਰ ਵਲੋਂ 8 ਮਾਰਚ ਨੂੰ ਬਜਟ ਪੇਸ਼ ਕੀਤਾ ਜਾਵੇਗਾ ਤਾਂ ਬਜਟ 'ਤੇ ਬਹਿਸ ਕਰਨ ਦਾ ਸਮਾਂ ਨਹੀਂ ਮਿਲੇਗਾ, ਜਿਸ ਤੋਂ ਬਾਅਦ ਸਰਕਾਰ ਨੇ ਬਜਟ ਦੀ ਤਰੀਕ ਬਦਲਣ ਦਾ ਫ਼ੈਸਲਾ ਲਿਆ ਹੈ। ਦੱਸਣਯੋਗ ਹੈ ਕਿ ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ 1 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ, ਜਿਹੜਾ ਕਿ 10 ਮਾਰਚ ਤੱਕ ਚੱਲੇਗਾ।