ਪੰਜਾਬ ਸਰਕਾਰ ਨੇ ਪਾਕਿਸਤਾਨ ਨਾਲ ਵਾਪਰ ਮੁੜ ਬਹਾਲ ਕਰਨ ਦੀ ਕੀਤੀ ਮੰਗ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਨੇ ਪਾਕਿਸਤਾਨ ਨਾਲ ਵਪਾਰ ਮੁੜ ਸ਼ੁਰੂ ਕਰਨ ਦੀ ਮੰਗ ਕੀਤੀ ਹੈ। ਦੱਸ ਦਈਏ ਕਿ ਕੇਂਦਰ ਸਰਕਾਰ ਵਲੋਂ ਜੰਮੂ ਤੇ ਕਸ਼ਮੀਰ ਵਿੱਚ ਧਾਰਾ 370 ਨੂੰ ਖਤਮ ਕਰਨ ਦੇ ਫੈਸਲੇ ਤੋਂ 2 ਦਿਨ ਬਾਅਦ ਪਾਕਿਸਤਾਨ ਦੇ ਇਸਲਾਮਾਬਾਦ ਵਲੋਂ ਭਾਰਤੀ ਪਾਕਿਸਤਾਨ ਵਪਾਰ ਮੁਅੱਤਲ ਕਰ ਦਿੱਤਾ ਗਿਆ ਸੀ। ਕਿਸਾਨ ਭਲਾਈ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਕ ਸਾਲ 14-15 ਜੁਲਾਈ ਨੂੰ ਬੇਗਲੂਰ ਵਿਚ ਸੂਬੇ ਦੇ ਖੇਤੀਬਾੜੀ ਤੇ ਬਾਗਬਾਨੀ ਮੰਤਰੀਆਂ ਦੀ ਕੌਮੀ ਕਾਨਫਰੰਸ ਦੌਰਾਨ ਉਠਾਈ ਸੀ। ਧਾਲੀਵਾਲ ਨੇ ਗੱਲ ਕਰਦੇ ਕਿਹਾ ਪਾਕਿਸਤਾਨ ਨਾਲ ਵਪਾਰ ਨੂੰ ਲੈ ਕੇ ਮੁੜ ਸਬੰਧ ਸ਼ੁਰੂ ਕਰਨੇ ਚਾਹੀਦੇ ਹਨ। ਉਨ੍ਹਾਂ ਨੇ ਕਿਹਾ ਪੁਲਵਾਮਾ ਵਿੱਚ ਹੋਏ ਅੱਤਵਾਦੀ ਹਮਲੇ ਤੋਂ ਇਕ ਦਿਨ ਬਾਅਦ ਭਾਰਤ ਨੇ ਪਾਕਿਸਤਾਨ ਤੋਂ ਮੋਸਟ ਫੇਵਰਡ ਨੇਸ਼ਨ ਦਾ ਦਰਜਾ ਵਾਪਸ ਲੈ ਲਿਆ ਸੀ । ਜਿਸ ਵਿੱਚ 50 ਤੋਂ ਵੱਧ ਸੁਰੱਖਿਆ ਕਰਮਚਾਰੀ ਮਾਰੇ ਗਏ ਸੀ ।