ਸ਼ਹੀਦੀ ਸਭਾ ਦੇ ਆਖਰੀ ਦਿਨ ਸ੍ਰੀ ਫ਼ਤਹਿਗੜ੍ਹ ਸਾਹਿਬ ਪੁੱਜੇ ਪੰਜਾਬ ਰਾਜਪਾਲ

by jaskamal

ਪੱਤਰ ਪ੍ਰੇਰਕ : ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਦੀ ਲਾਸਾਨੀ ਸ਼ਹਾਦਤ ਦੀ ਯਾਦ ਵਿੱਚ ਆਯੋਜਿਤ ਕੀਤੀ ਗਈ ਸ਼ਹੀਦੀ ਸਭਾ ਦੇ ਅੰਤਿਮ ਦਿਨ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਗੁਰਦੁਆਰਾ ਸ਼੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨੇ ਭੋਰਾ ਸਾਹਿਬ ਦੇ ਦਰਸ਼ਨ ਵੀ ਕੀਤੇ।

ਇਸ ਮੌਕੇ ਰਾਜਪਾਲ ਨੇ ਕਿਹਾ ਕਿ ਦਸਮ ਪਿਤਾ ਜੀ ਦੇ ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੀ ਅਦੁੱਤੀ ਸ਼ਹਾਦਤ ਦੀ ਮਿਸਾਲ ਦੁਨੀਆ ਵਿੱਚ ਕਿਧਰੇ ਨਹੀਂ ਮਿਲਦੀ। ਉਨ੍ਹਾਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਨੇ 9 ਸਾਲ ਤੇ 7 ਸਾਲ ਦੀ ੳਮੁਰ ਵਿੱਚ ਜਿਸ ਬਹਾਦਰੀ ਨਾਲ ਜ਼ਾਲਮ ਮੁਗਲ ਹਕੂਮਤ ਦਾ ਟਾਕਰਾ ਕੀਤਾ ਅਤੇ ਨਿਡਰਤਾ ਤੇ ਦ੍ਰਿੜਤਾ ਨਾਲ ਧਰਮ 'ਤੇ ਅਡੋਲ ਰਹੇ ਤੇ ਮਹਾਨ ਸ਼ਹਾਦਤ ਦੇ ਕੇ ਇੱਕ ਵਿਲੱਖਣ ਮਿਸਾਲ ਕਾਇਮ ਕੀਤੀ। ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਕਾਰਨ ਉਨ੍ਹਾਂ ਦਾ ਨਾਮ ਇਤਿਹਾਸ ਦੇ ਪੰਨਿਆਂ 'ਤੇ ਸੁਨਹਿਰੀ ਅੱਖਰਾਂ ਨਾਲ ਲਿਖਿਆ ਜਾਵੇਗਾ।