ਲੁਟੇਰਿਆਂ ਨੇ ਕੀਤੀ 40 ਲੱਖ ਰੁਪਏ ਦੀ ਲੁੱਟ , ਚੱਲੀਆਂ ਗੋਲੀਆਂ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਤਿਹਗੜ੍ਹ ਸਾਹਿਬ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਮਾਜਰਾ ਦੇ ਕੋਲ ਭਾਰਤ ਪੈਟਰੋਲੀਅਮ ਕੰਪਨੀ ਵਲੋਂ ਖੁਦ ਦੇ ਪੈਟਰੋਲ ਪੰਪ ਦੇ ਮੁਲਾਜ਼ਮਾਂ ਕੋਲੋਂ ਲੁਟੇਰਿਆਂ ਵਲੋਂ 40 ਲੱਖ ਰੁਪਏ ਦੀ ਲੁੱਟ ਕੀਤੀ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਾਜ਼ਮ ਹਰਮੀਤ ਸਿੰਘ ਨੇ ਦੱਸਿਆ ਕਿ ਉਹ ਪੰਪ ਤੋਂ ਕੈਸ਼ ਲੈ ਕੇ ਬੈਂਕ ਜਾ ਰਿਹਾ ਸੀ, ਜਦੋ ਉਹ ਓਵਰਬਰਿੱਜ ਤੋਂ ਗੱਡੀ ਬਾਹਰ ਕੱਢਣ ਲੱਗਾ ਤਾਂ ਲੁਟੇਰਿਆਂ ਨੇ ਆਪਣੀ ਕਾਰ ਅੱਗੇ ਲਗਾ ਕੇ ਫਾਇਰਿੰਗ ਕਰਨੀ ਸ਼ੁਰੂ ਕਰ ਦਿੱਤੀ ਤੇ ਦੇਖਦੇ ਹੀ ਦੇਖਦੇ 40 ਲੱਖ ਰੁਪਏ ਲੁੱਟ ਕੇ ਮੌਕੇ ਤੋਂ ਫਰਾਰ ਹੋ ਗਏ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ ।