ਲੁਟੇਰੇ ਵਾਪਰੀ ਕੋਲੋਂ ਲੱਖਾਂ ਦੀ ਨਕਦੀ ਲੁੱਟ ਹੋਏ ਫਰਾਰ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ): ਟਾਂਡਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ 3 ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਇੱਕ ਦੁਕਾਨਦਾਰ ਨਾਲ ਕੁੱਟਮਾਰ ਕਰਦੇ ਹੋਏ ਉਸ ਕੋਲੋਂ 4 ਲੱਖ 30 ਹਜ਼ਾਰ ਰੁਪਏ ਦੀ ਲੁੱਟ ਕੀਤੀ ਹੈ। ਇਹ ਵਾਰਦਾਤ ਸਵੇਰੇ 9 ਵਜੇ ਦੇ ਕਰੀਬ ਦੀ ਦੱਸੀ ਜਾ ਰਹੀ ਹੈ, ਜਦੋ ਵਾਪਰੀ ਅੱਡਾ ਸਰਾਂ ਸਥਿਤ ਆਪਣੀ ਦੁਕਾਨ ਸ਼ਿਵਾ ਮੋਬਾਈਲ ਜੋਨ 'ਤੇ ਜਾ ਰਹੇ ਰਿਹਾ ਸੀ। ਲੁਟੇਰਿਆਂ ਨੇ ਵਾਪਰੀ ਨੂੰ ਦਾਤਰ ਦਿਖਾਇਆ ਤੇ ਫਿਰ ਉਸ ਨਾਲ ਕੁੱਟਮਾਰ ਕਰਦੇ ਹੋਏ ਉਸ ਕੋਲੋਂ ਪੈਸੇ ਦਾ ਬੈਗ ਖੋਹ ਕੇ ਫਰਾਰ ਹੋ ਗਏ । ਵਾਪਰੀ ਅਨੁਸਾਰ ਬੈਗ ਅੰਦਰ 4 ਲੱਖ 30 ਹਜ਼ਾਰ ਰੁਪਏ ਦੀ ਨਕਦੀ ਪਈ ਹੋਈ ਸੀ। ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫਿਲਹਾਲ ਪੁਲਿਸ ਵਲੋਂ ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ ।