ਲੁਟੇਰੇ ਮਹਿਲਾ ਡਾਕਟਰ ਕੋਲੋਂ ਪਰਸ ਖੋਹ ਹੋਏ ਫਰਾਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਵਿਖੇ ਸ਼ਹਿਰ ਦੇ ਮਾਡਲ ਟਾਊਨ ਇਲਾਕੇ 'ਚ ਇਕ ਮਹਿਲਾ ਡਾਕਟਰ ਤੋਂ ਲੁੱਟ ਦੀ ਘਟਨਾ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਮਹਿਲਾ ਡਾਕਟਰ ਨੂੰ ਨਿਸ਼ਾਨਾ ਬਣਾਇਆ ਅਤੇ ਉਸ ਕੋਲੋਂ ਪਰਸ ਖੋਹ ਕੇ ਫਰਾਰ ਹੋ ਗਏ। ਪੀੜਤ ਡਾ. ਹਰਪ੍ਰੀਤ ਨੇ ਦੱਸਿਆ ਕਿ ਉਸ ਦੇ ਪਰਸ ਵਿੱਚ ਕਰੀਬ 10,000 ਰੁਪਏ ਦੀ ਨਕਦੀ ਅਤੇ ਇਕ ਮੋਬਾਇਲ ਸੀ, ਜਿਸ ਦੀ ਕੀਮਤ 80,000 ਰੁਪਏ ਦੱਸੀ ਗਈ ਫਿਲਹਾਲ ਪੁਲਿਸ ਵੱਲੋਂ ਸੀ.ਸੀ.ਟੀ.ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਲੁਟੇਰਿਆਂ ਦੀ ਪਛਾਣ ਹੋ ਸਕੇ।