ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਜ਼ ਦਾ ਦੂਜਾ ਬੈਚ ਜਲਦ ਜਾਵੇਗਾ ਟ੍ਰੇਨਿੰਗ ਲਈ ਸਿੰਗਾਪੁਰ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹੁਣ ਟ੍ਰੇਨਿੰਗ ਲਈ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਜ਼ ਦਾ ਦੂਜਾ ਬੈਚ ਸਿੰਗਾਪੁਰ ਜਾਣ ਲਈ ਤਿਆਰ ਹੈ। ਦੱਸਿਆ ਜਾ ਰਿਹਾ 4 ਮਾਰਚ ਨੂੰ ਇਹ ਬੈਚ ਟ੍ਰੇਨਿੰਗ ਲਈ ਸਿੰਗਾਪੁਰ ਲਈ ਰਵਾਨਾ ਹੋਵੇਗਾ । ਇਸ ਬੈਚ 'ਚ 30 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਜ਼ ਨੂੰ ਟ੍ਰੇਨਿੰਗ ਲਈ ਭੇਜਿਆ ਜਾਵੇਗਾ। ਇਸ ਬਾਰੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਾਣਕਾਰੀ ਸਾਂਝੀ ਕੀਤੀ ਹੈ ।ਉਨ੍ਹਾਂ ਨੇ ਕਿਹਾ ਪ੍ਰਿੰਸੀਪਲਜ਼ ਦਾ ਉਹ ਦੂਜਾ ਬੈਚ 4 ਮਾਰਚ ਤੋਂ 11 ਮਾਰਚ ਤੱਕ ਸਿੰਗਾਪੁਰ 'ਚ ਟ੍ਰੇਨਿੰਗ ਸੈਸ਼ਨ 'ਚ ਰਹੇਗਾ ।ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਪਿਛਲੇ ਮਹੀਨੇ 36 ਪ੍ਰਿੰਸੀਪਲਜ਼ ਦਾ ਬੈਚ ਸਿੰਗਾਪੁਰ ਟ੍ਰੇਨਿੰਗ ਲਈ ਭੇਜਿਆ ਗਿਆ ਸੀ ।

More News

NRI Post
..
NRI Post
..
NRI Post
..