ਵਿਧਾਨ ਸਭਾ ਦੇ ਸੈਸ਼ਨ ਦਾ ਦੂਜਾ ਦਿਨ , ਕਈ ਮੁੱਦਿਆਂ ‘ਤੇ ਵਿਚਾਰ- ਚਰਚਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਵਿਧਾਨ ਸਭਾ ਦਾ ਦੂਜਾ ਸੈਸ਼ਨ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸਦਨ ਵਿੱਚ ਪੰਜਾਬ ਸਰਕਾਰ ਵਲੋਂ ਸਿੱਖ ਗੁਰੂਦੁਆਰਾ ਸੋਧ ਬਿੱਲ 2023 ਲਿਆਂਦਾ ਜਾਵੇਗਾ। ਇਸ ਦੇ ਨਾਲ ਹੋਰ ਵੀ ਕਈ ਮੁੱਦਿਆਂ ਨੂੰ ਲੈ ਕੇ ਵਿਚਾਰ -ਚਰਚਾ ਕੀਤੀ ਜਾਵੇਗੀ ,ਉੱਥੇ ਹੀ ਸਦਨ ਦੀ ਕਾਰਵਾਈ ਸ਼ੁਰੂ ਹੁੰਦੇ ਹੀ ਹੰਗਾਮਾ ਹੋਣਾ ਸ਼ੁਰੂ ਹੋ ਗਿਆ ਤੇ ਵਿਰੋਧੀ ਪਾਰਟੀ ਦੇ ਆਗੂ ਪ੍ਰਤਾਪ ਬਾਜਵਾ ਨੇ ਸਵਾਲ ਕੀਤਾ ਕਿ ਸੈਸ਼ਨ ਕਿਸ ਮਕਸਦ ਲਈ ਬੁਲਾਇਆ …. ਇਸ ਬਾਰੇ ਸਾਨੂੰ ਦੱਸਿਆ ਜਾਵੇ ।

ਬਾਜਵਾ ਨੇ ਕਿਹਾ ਕਿ ਆਪ੍ਰੇਸ਼ਨ ਲੋਟਸ ਬਾਰੇ ਉਨ੍ਹਾਂ ਨੂੰ ਅਪਡੇਟ ਦਿੱਤੀ ਜਾਵੇ ਤੇ ਇਸ ਤੋਂ ਇਲਾਵਾ ਇਹ ਵੀ ਦੱਸਿਆ ਜਾਵੇ ਕਿ ਸਦਨ ਬੁਲਾਉਣ ਦਾ ਮਕਸਦ ਕੀ ਹੈ। ਜਾਣਕਾਰੀ ਅਨੁਸਾਰ ਮੰਤਰੀ ਗੁਰਮੀਤ ਸਿੰਘ ਵਲੋਂ ਪੇਡੂ ਵਿਕਾਸ ਫ਼ੰਡ ਰੋਕੇ ਜਾਣ ਬਾਰੇ ਮਤਾ ਪੇਸ਼ ਕੀਤਾ ਗਿਆ ਤੇ ਕਿਹਾ ਕਿ ਕੇਂਦਰ ਨੇ ਪੰਜਾਬ ਦਾ 4 ਸਾਲਾਂ ਦਾ 3622 .40 ਕਰੋੜ ਰੁਪਏ ਦਾ ਫ਼ੰਡ ਰੋਕਿਆ ਹੋਇਆ ਹੈ। ਜਿਸ ਕਾਰਨ ਕਾਫੀ ਮੁਸ਼ਕਲਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ । ਦੱਸ ਦਈਏ ਕਿ ਸੈਸ਼ਨ ਦੌਰਾਨ ਕਾਂਗਰਸ ਪਾਰਟੀ ਵਲੋਂ ਵਾਕਆਊਟ ਕਰ ਦਿੱਤਾ ਗਿਆ ।