ਮੂਸੇਵਾਲਾ ਦੇ ਪਿਤਾ ਦੀ ਸੁਰੱਖਿਆ ‘ਚ ਹੋਇਆ ਵਾਧਾ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਸਿਹਤ ਖ਼ਰਾਬ ਹੋਣ ਕਾਰਨ ਉਨ੍ਹਾਂ ਦਾ ਇਲਾਜ PGI ਵਿੱਚ ਚੱਲ ਰਿਹਾ ਸੀ। ਜਿਸ ਤੋਂ ਬਾਅਦ ਉਹ ਹਾਲੇ ਵੀ ਚੰਡੀਗੜ੍ਹ PGI ਦਾਖਿਲ ਹਨ। ਦੱਸਿਆ ਜਾ ਰਿਹਾ ਹੈ ਚੰਡੀਗੜ੍ਹ ਪੁਲਿਸ ਵਲੋਂ ਸਿੱਧੂ ਦੇ ਪਿਤਾ ਦੀ ਸੁਰੱਖਿਆ ਵਿੱਚ ਹੋਰ ਵਾਧਾ ਕਰ ਦਿੱਤਾ ਗਿਆ ਹੈ ।ਦੱਸ ਦਈਏ ਕਿ ਸਿੱਧੂ ਮੂਸੇਵਾਲ ਦੇ ਕਤਲ ਤੋਂ ਬਾਅਦ ਉਨ੍ਹਾਂ ਦੇ ਪਿਤਾ ਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਸੀ।ਜਿਸ ਤੋਂ ਬਾਅਦ ਪੰਜਾਬ ਪੁਲਿਸ ਵਲੋਂ ਉਨ੍ਹਾਂ ਦੀ ਸੁਰੱਖਿਆ ਨੂੰ ਹੋਰ ਵੀ ਸਖ਼ਤ ਕਰ ਦਿੱਤਾ ਗਿਆ ਸੀ।

ਸਿੱਧੂ ਦੇ ਪਿਤਾ ਨੂੰ ਛਾਤੀ ਵਿੱਚ ਦਰਦ ਹੋਣ ਕਾਰਨ ਉਨ੍ਹਾਂ ਦਾ ਇਲਾਜ ਚੱਲ ਰਿਹਾ ਸੀ। ਸਿੱਧੂ ਦੇ ਪਿਤਾ ਨੂੰ ਕੁਝ ਦਿਨ ਪਹਿਲਾ ਹੀ ਈ - ਮੇਲ ਰਾਹੀਂ ਧਮਕੀ ਮਿਲੀ ਸੀ।ਧਮਕੀ ਦੇਣ ਵਾਲੇ ਨੇ ਲਿਖਿਆ ਸੀ ਕਿ ਲਾਰੈਂਸ ਤੇ ਜੱਗੂ ਦੀ ਸੁਰਖਿਆ ਬਾਰੇ ਕੁਝ ਬੋਲਣਗੇ ਤਾਂ ਤੁਹਾਡਾ ਹਾਲ ਤੁਹਾਡੇ ਪੁੱਤ ਤੋਂ ਵੀ ਬੁਰਾ ਹੋਵੇਗਾ। ਇਸ ਤੋਂ ਪਹਿਲਾ ਵੀ ਕਈ ਗੈਂਗਸਟਰਾਂ ਦੇ ਗੁਰੱਪ ਵਲੋਂ ਸਿੱਧੂ ਦੇ ਮਾਪਿਆਂ ਨੂੰ ਧਮਕੀਆਂ ਮਿਲ ਰਹੀਆਂ ਸੀ।ਫਿਲਹਾਲ ਪੁਲਿਸ ਵਲੋਂ ਇਸ ਮਾਮਲੇ ਦੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ।