ਕਾਨਫਰੰਸ ਦੌਰਾਨ SGPC ਪ੍ਰਧਾਨ ਨੇ ਕੇਂਦਰ ਸਰਕਾਰ ਤੋਂ ਕੀਤੀ ਇਹ ਮੰਗ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : SGPC ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਮੰਗ ਕੀਤੀ ਕਿ ਰਾਜਾਸਾਂਸੀ ਦੇ ਸ੍ਰੀ ਗੁਰੂ ਰਾਮਦਾਸ ਹਵਾਈ ਅੱਡੇ 'ਤੇ ਅਮਰੀਕਾ, ਕੈਨੇਡਾ ਤੇ ਯੂਰਪ ਤੋਂ ਆ ਰਹੀਆਂ ਉਡਾਨਾਂ ਹਫਤਾ ਭਰ ਆਉਣ ਦੀ ਮਨਜ਼ੂਰੀ ਦਿੱਤੀ ਜਾਵੇ। ਉਨ੍ਹਾਂ ਨੇ ਕਿਹਾ ਬਾਹਰਲੇ ਦੇਸ਼ਾਂ ਵਿੱਚ ਬੈਠਾ ਸਿੱਖ ਭਾਈਚਾਰਾ ਇਸ ਦੀ ਮੰਗ ਕਰ ਰਿਹਾ ਹੈ ਕਿਉਂਕਿ ਉਹ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਆਸਾਨੀ ਨਾਲ ਕਰ ਸਕਣ।

ਇਸ ਤੋਂ ਇਲਾਵਾ ਉਨ੍ਹਾਂ ਨੇ ਕਿਹਾ ਕਿ ਯੂਕਰੇਨ ਵਿਚੋਂ ਫਸੇ ਹੋਏ ਜੋ ਬੱਚੇ ਪੰਜਾਬ ਆ ਰਹੇ ਹਨ, ਇੰਡੋ-ਕੈਨੇਡੀਅਨ ਬੱਸ ਰਾਹੀਂ ਉਨ੍ਹਾਂ ਤੋਂ ਕੋਈ ਵੀ ਕਿਰਾਇਆ ਨਹੀਂ ਲਿਆ ਜਾਵੇਗਾ। ਇਸ ਤੋਂ ਇਲਾਵਾ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਰਿਫਰਸ਼ਮੈਂਟ ਦਾ ਪ੍ਰਬੰਧ ਕੀਤਾ ਜਾਵੇਗਾ।

ਇਸ ਤੋਂ ਇਲਾਵਾ ਮੰਗਲੌਰ ਵਿੱਚ ਵੀ ਇਕ ਪਟਕੇ ਦਾ ਮਸਲਾ ਭਿਖਿਆ ਸੀ ਜੋ ਕਿ ਕਾਫੀ ਚਿੰਤਾਜਨਕ ਗੱਲ। ਉਨ੍ਹਾਂ ਨੇ ਕਿਹਾ ਕਿ ਸਿੱਖ ਭਾਈਚਾਰੇ ਖ਼ਿਲਾਫ਼ ਇਸ ਦੀਆਂ ਹਰਕਤਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਦੇ ਵਫਦ ਨੇ ਇਸ ਮਾਮਲੇ ਸਬੰਧੀ ਜਾਣਕਾਰੀ ਇਕੱਠੀ ਕੀਤੀ ਤਾਂ ਕਿ ਅੱਗੇ ਤੋਂ ਅਜਿਹੀ ਕੋਈ ਘਟਨਾ ਨਾ ਵਾਪਰੇ।