ਡੈਨਮਾਰਕ ‘ਚ ਵਾਪਰੀ ਗੋਲੀਬਾਰੀ ਦੀ ਘਟਨਾ, 20 ਸਾਲਾਂ ਦੇ ਨੌਜਵਾਨ ਦੀ ਮੌਤ

by mediateam

ਵੈੱਬ ਡੈਸਕ (ਵਿਕਰਮ ਸਹਿਜਪਾਲ) : ਬੀਤੀ ਰਾਤ ਡੈਨਮਾਰਕ ਦੇ ਕੋਪੇਨਹੇਗਨ ਵਿਚ ਗੋਲੀਬਾਰੀ ਦੀ ਘਟਨਾ ਵਾਪਰੀ। ਇਸ ਘਟਨਾ ਵਿਚ 20 ਸਾਲ ਦੇ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 4 ਲੋਕ ਜ਼ਖਮੀ ਹੋ ਗਏ  ਜ਼ਖਮੀਆਂ ਨੂੰ ਇਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਪੁਲਸ ਇਸ ਵਾਰਦਾਤ ਨੂੰ ਦੋ ਅਪਰਾਧਿਕ ਗੁੱਟਾਂ ਵਿਚ ਸੰਘਰਸ਼ ਦਾ ਨਤੀਜਾ ਮੰਨ ਰਹੀ ਹੈ। 


ਪੁਲਸ ਨੇ ਦੱਸਿਆ ਕਿ ਗੋਲੀਬਾਰੀ ਦੀ ਘਟਨਾ ਉਪ ਨਗਰ ਦੇ ਰੰਗਸਟੇਡ ਵਿਚ ਸ਼ਨੀਵਾਰ ਦੇਰ ਰਾਤ ਵਾਪਰੀ। ਇਸ ਬਾਰੇ ਕਈ ਇਲਾਕਿਆਂ ਵਿਚ ਛਾਪੇਮਾਰੀ ਦੇ ਬਾਅਦ 14 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। ਕੋਪੇਨਹੇਗਨ ਖੇਤਰੀ ਪੁਲਸ ਦੇ ਬੁਲਾਰੇ ਐੱਲ ਥਿਗਸਨ ਨੇ ਡੈਨਮਾਰਕ ਦੀ ਸਮਾਚਾਰ ਏਜੰਸੀ ਨੂੰ ਦੱਸਿਆ,'' ਗੋਲੀਬਾਰੀ ਦੀ ਘਟਨਾ ਵਿਚ ਸ਼ਾਮਲ ਲੋਕਾਂ ਦੀ ਉਮਰ 20 ਤੋਂ 27 ਸਾਲ ਦੇ ਕਰੀਬ ਹੈ ਅਤੇ ਸਾਡਾ ਮੰਨਣਾ ਹੈ ਕਿ ਉਨ੍ਹਾਂ ਦਾ ਸਬੰਧ ਕਿਸੇ ਗੈਂਗ ਨਾਲ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।''

More News

NRI Post
..
NRI Post
..
NRI Post
..