ਪੁਲਿਸ ਮੁਲਾਜ਼ਮ ਦੀ ਸਿੱਖ ਵਿਅਕਤੀ ਨੇ ਪਾੜੀ ਵਰਦੀ , ਫਿਰ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਖਾਲਸਾ ਕਾਲਜ ਮਹਿਲਾ ਦੇ ਬਾਹਰ ਗਲਤ ਦਿਸ਼ਾ 'ਚ ਜਾ ਰਹੇ ਐਕਟਿਵਾ ਸਵਾਰ ਵਿਅਕਤੀ ਨੇ ਪੁਲਿਸ ਮੁਲਾਜ਼ਮਾਂ ਨਾਲ ਲੜਾਈ ਤੋਂ ਬਾਅਦ ਉਨ੍ਹਾਂ ਦੀਆਂ ਵਰਦੀਆਂ ਪਾੜ ਦਿੱਤੀਆਂ। ਦੱਸਿਆ ਜਾ ਰਿਹਾ ਪੁਲਿਸ ਅਧਿਕਾਰੀਆਂ ਨੇ ਐਕਟਿਵਾ ਸਵਾਰ ਨੂੰ ਗਲਤ ਦਿਸ਼ਾ ਵਿਚ ਜਾਣ ਤੋਂ ਰੋਕਿਆ ਸੀ। ਜਿਸ ਤੋਂ ਬਾਅਦ ਵਿਅਕਤੀ ਨੇ ਪੁਲਿਸ ਮੁਲਜ਼ਮਾਂ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ,ਜਦੋ ਦੂਜਾ ਮੁਲਾਜ਼ਮ ਛਡਾਉਣ ਗਿਆ ਤਾਂ ਉਸ ਨਾਲ ਵੀ ਕੁੱਟਮਾਰ ਕੀਤੀ ।ਇਹ ਸਭ ਦੇਖ ਕੇ ਲੋਕ ਇਕੱਠੇ ਹੋ ਗਏ ਤੇ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ ।ਐਕਟਿਵਾ ਸਵਾਰ ਵਿਅਕਤੀ ਨੇ ਪੁਲਿਸ ਅਧਿਕਾਰੀਆਂ ਨੂੰ ਬੁਰੀ ਤਰਾਂ ਲੱਤਾਂ ਮਾਰਿਆ। ਇਸ ਤੋਂ ਬਾਅਦ ਅਧਿਕਾਰੀ ਕਿਸੇ ਤਰਾਂ ਉਸ ਨੂੰ ਕਾਬੂ ਕਰਕੇ ਥਾਣੇ ਲੈ ਗਏ । ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..