ਬੈਂਸ ਖ਼ਿਲਾਫ਼ ਜਬਰ-ਜ਼ਿਨਾਹ ਮਾਮਲੇ ਦੀ ਜਾਂਚ ਹੁਣ SIT ਕਰੇਗੀ

by vikramsehajpal

ਲੁਧਿਆਣਾ (ਦੇਵ ਇੰਦਰਜੀਤ) : ਲੋਕ ਇਨਸਾਫ਼ ਪਾਰਟੀ ਦੇ ਮੁਖੀ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਜਬਰ-ਜ਼ਿਨਾਹ ਦੇ ਮਾਮਲੇ ਦੀ ਜਾਂਚ ਹੁਣ ਵਿਸ਼ੇਸ਼ ਜਾਂਚ ਟੀਮ ਐਸ. ਆਈ. ਟੀ. ਵੱਲੋਂ ਕੀਤੀ ਜਾਵੇਗੀ। ਇਹ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੂੰ ਦਿੱਤੀ ਗਈ ਹੈ।

ਪੰਜਾਬ ਸਰਕਾਰ ਨੇ ਦੱਸਿਆ ਕਿ ਏ. ਡੀ. ਸੀ. ਪੀ. ਰੁਪਿੰਦਰ ਕੌਰ ਭੱਟੀ ਦੀ ਅਗਵਾਈ 'ਚ ਬਣੀ ਐਸ. ਆਈ. ਟੀ. 4 ਹਫ਼ਤਿਆਂ ਅੰਦਰ ਇਹ ਜਾਂਚ ਪੂਰੀ ਕਰੇਗੀ। ਇਸ ਮਾਮਲੇ 'ਚ ਸ਼ਿਕਾਇਤ ਕਰਤਾ ਦੇ ਵਕੀਲ ਨੇ ਹਾਈਕੋਰਟ ਨੂੰ ਦੱਸਿਆ ਸੀ ਕਿ ਸਿਮਰਜੀਤ ਸਿੰਘ ਬੈਂਸ ਇਸ ਮਾਮਲੇ ਦੇ ਗਵਾਹਾਂ ਨੂੰ ਸੂਬੇ ਦੇ ਬਾਹਰ ਕਿਸੇ ਨਾ ਕਿਸੇ ਕੇਸ 'ਚ ਫਸਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਇਸ ਸਬੰਧੀ ਹਾਈਕੋਰਟ ਨੂੰ ਗੌਰ ਕਰਨਾ ਚਾਹੀਦਾ ਹੈ। ਇਸ ਜਾਣਕਾਰੀ ਤੋਂ ਬਾਅਦ ਹਾਈਕੋਰਟ ਨੇ ਐਸ. ਆਈ. ਟੀ. ਨੂੰ ਹੁਕਮ ਦਿੱਤੇ ਹਨ ਕਿ ਉਹ ਸ਼ਿਕਾਇਤ ਕਰਤਾ ਦੇ ਇਨ੍ਹਾਂ ਦੋਸ਼ਾਂ ਨੂੰ ਵੀ ਜਾਂਚ ਕਰੇ।

More News

NRI Post
..
NRI Post
..
NRI Post
..