ਦੇਸ਼ ਕੋਲੇ ਦੀ ਘਾਟ ਨੂੰ ਲੈ ਸਥਿਤੀ ਨਾਜ਼ੁਕ : ਕੇਜ਼ਰੀਵਾਲ

by vikramsehajpal

ਦਿੱਲੀ (ਦੇਵ ਇੰਦਰਜੀਤ) : ਕੇਂਦਰ ਸਰਕਾਰ ਦੇ ਕੋਲੇ ਦੀ ਪੂਰੀ ਉਪਲੱਬਧਤਾ ਹੋਣ ਦੇ ਦਾਅਵੇ ਦੇ ਬਾਵਜੂਦ ਦਿੱਲੀ ਅਤੇ ਉੱਤਰ ਪ੍ਰਦੇਸ਼ ਸਮੇਤ ਕਈ ਖੇਤਰਾਂ ’ਚ ਕੋਲੇ ਦੀ ਕਮੀ ਦਾ ਸੰਕਟ ਪੈਦਾ ਹੋ ਗਿਆ ਹੈ, ਜਿਸ ਕਾਰਨ ਬਿਜਲੀ ਉਤਪਾਦਨ ਨਹੀਂ ਹੋ ਪਾ ਰਿਹਾ ਹੈ ਅਤੇ ਵੱਡੇ ਪੈਮਾਨੇ ’ਤੇ ਬਿਜਲੀ ਦੀ ਕਟੌਤੀ ਕੀਤੀ ਜਾ ਰਹੀ ਹੈ।

ਉੱਥੇ ਹੀ ਅੱਜ ਯਾਨੀ ਸੋਮਵਾਰ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਕੋਲੇ ਦੀ ਕਮੀ ਨਾਲ ਦੇਸ਼ ’ਚ ਸਥਿਤੀ ਨਾਜ਼ੁਕ ਬਣੀ ਹੋਈ ਹੈ। ਅਸੀਂ ਸਾਰੇ ਮਿਲ ਕੇ ਹਾਲਾਤ ਸੁਧਾਰਨ ਦੀ ਕੋਸ਼ਿਸ਼ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਬਿਜਲੀ ਸੰਕਟ ਨੂੰ ਲੈ ਕੇ ਮੈਂ ਨਿੱਜੀ ਰੂਪ ਨਾਲ ਸਥਿਤੀ ’ਤੇ ਨਜ਼ਰ ਰੱਖ ਰਿਹਾ ਹਾਂ। ਅਸੀਂ ਇਸ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਹਨ।

ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਐਤਵਾਰ ਨੂੰ ਦੋਸ਼ ਲਗਾਇਆ ਸੀ ਕਿ ਕੇਂਦਰ ਇਹ ਸਵੀਕਾਰ ਕਰਨ ਨੂੰ ਤਿਆਰ ਨਹੀਂ ਹੈ ਕਿ ਕੋਲਾ ਸੰਕਟ ਹੈ ਅਤੇ ਹਰ ਸਮੱਸਿਆ ਦੇ ਪ੍ਰਤੀ ਅੱਖਾਂ ਬੰਦ ਕਰਨ ਦੀ ਉਸ ਦੀ ਨੀਤੀ ਦੇਸ਼ ਲਈ ਖ਼ਤਰਨਾਕ ਸਾਬਿਤ ਹੋ ਸਕਦੀ ਹੈ।

ਉਨ੍ਹਾਂ ਦਾ ਬਿਆਨ ਕੋਲਾ ਮੰਤਰਾਲਾ ਦੇ ਇਹ ਕਹਿਣ ਤੋਂ ਬਾਅਦ ਆਇਆ ਹੈ ਕਿ ਬਿਜਲੀ ਉਤਪਾਦਨ ਪਲਾਂਟਾਂ ਦੀ ਮੰਗ ਨੂੰ ਪੂਰਾ ਕਰਨ ਲਈ ਦੇਸ਼ ’ਚ ਪੂਰੀ ਮਾਤਰਾ ’ਚ ਕੋਲਾ ਉਪਲੱਬਧ ਹੈ। ਨਾਲ ਹੀ, ਮੰਤਰਾਲਾ ਨੇ ਬਿਜਲੀ ਸਪਲਾਈ ’ਚ ਰੁਕਾਵਟ ਆਉਣ ਦੇ ਸ਼ੱਕ ਨੂੰ ਪੂਰੀ ਤਰ੍ਹਾਂ ਨਾਲ ਗੁੰਮਰਾਹ ਕਰਨ ਵਾਲਾ ਕਰਾਰ ਦਿੰਦੇ ਹੋਏ ਖਾਰਜ ਕਰ ਦਿੱਤਾ।