ਨਸ਼ੇ ਲਈ ਪੈਸੇ ਨਾਲ ਮਿਲਣ ‘ਤੇ ਪੁੱਤ ਨੇ ਆਪਣੀ ਮਾਂ ਦਾ ਕੀਤਾ ਬੇਰਹਿਮੀ ਨਾਲ ਕਤਲ….

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੁਕੇਰੀਆਂ ਤੋਂ ਦਿਲ -ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ , ਜਿੱਥੇ ਪੁੱਤ ਨੇ ਨਸ਼ੇ ਲਈ ਪੈਸੇ ਨਾ ਮਿਲਣ 'ਤੇ ਆਪਣੀ ਮਾਂ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਨੌਜਵਾਨ ਮੌਕੇ ਤੋਂ ਫਰਾਰ ਹੋ ਗਿਆ। ਪਰਿਵਾਰਿਕ ਮੈਬਰਾਂ ਵਲੋਂ ਮਹਿਲਾ ਨੂੰ ਹਸਪਤਾਲ ਲਿਜਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰ ਦਿੱਤਾ। ਮਹਿਲਾ ਦੇ ਪਤੀ ਦੀ 15 ਸਾਲ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਪੀੜਤ ਲੋਕਾਂ ਦੇ ਘਰਾਂ 'ਚ ਕੰਮ ਕਰਕੇ ਆਪਣਾ ਗੁਜ਼ਾਰਾ ਚਲਾ ਰਹੀ ਸੀ।

ਜਾਣਕਾਰੀ ਅਨੁਸਾਰ ਪਿੰਡ ਨੌਸ਼ਿਹਰਾ ਦਾ ਨਿਵਾਸੀ ਰੋਸ਼ਨ ਨਸ਼ੇ ਦਾ ਆਦਿ ਸੀ ਤੇ ਕੋਈ ਕੰਮ ਨਹੀਂ ਕਰਦਾ ਸੀ। ਉਸ ਦੇ ਪਿਤਾ ਜਗੀਰ ਦੀ ਮੌਤ ਹੋਣ ਜਾਣ ਕਾਰਨ ਉਸ ਦੀ ਮਾਤਾ ਜੋਗਿੰਦਰੋ ਲੋਕਾਂ ਦੇ ਘਰਾਂ 'ਚ ਕੰਮ ਕਰਕੇ ਆਪਣਾ ਗੁਜ਼ਾਰਾ ਕਰ ਰਹੀ ਸੀ। ਰੋਸ਼ਨ ਹਮੇਸ਼ਾ ਹੀ ਆਪਣੀ ਮਾਂ ਕੋਲੋਂ ਪੈਸਿਆਂ ਦੀ ਮੰਗ ਖ਼ਾਤਰ ਲੜਾਈ ਕਰਦਾ ਰਹਿੰਦਾ ਸੀ ਤੇ ਆਪਣੀ ਮਾਂ ਨਾਲ ਕੁੱਟਮਾਰ ਵੀ ਕਰਦਾ ਸੀ । ਬੀਤੀ ਦਿਨੀਂ ਰੋਸ਼ਨ ਨੂੰ ਜਦੋ ਉਸ ਦੀ ਮਾਂ ਨੇ ਪੈਸੇ ਨਹੀ ਦਿੱਤੇ ਤਾਂ ਉਸ ਨੇ ਤੇਜ਼ਧਾਰ ਹਥਿਆਰ ਨਾਲ ਆਪਣੀ ਮਾਂ 'ਤੇ ਹਮਲਾ ਕਰਕੇ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਨੇ ਦੋਸ਼ੀ ਰੋਸ਼ਨ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅਗਲੀ ਕਰਵਾਈ ਸ਼ੁਰੂ ਕਰ ਦਿੱਤੀ ਹੈ।