ਰੂਸ ਵੱਲੋਂ ਕੀਤੇ ਜਾ ਰਹੇ ਹਮਲਿਆਂ ਨੂੰ ਦੇਖ ਕੰਬ ਜਾਵੇਗੀ ਰੂਹ; ਵੀਡੀਓ ‘ਚ ਦੇਖੋ ਤਬਾਹੀ ਦਾ ਮੰਜ਼ਰ

by jaskamal

ਨਿਊਜ਼ ਡੈਸਕ : ਰੂਸ-ਯੂਕਰੇਨ ਵਿਚਕਾਰ ਚੱਲ ਰਹੇ ਯੁੱਧ ਦਾ ਅੱਜ ਤੀਸਰਾ ਦਿਨ ਹੈ। ਰੂਸ ਵੱਲੋਂ ਯੂਕਰੇਨ ਦੀ ਸੰਪਤੀ ਨੂੰ ਨੁਕਸਾਨ ਪਹੁਚਾਇਆ ਜਾ ਰਿਹਾ ਹੈ। ਉਥੇ ਹੀ ਦੂਜੇ ਪਾਸੇ ਯੂਕਰੇਨ ਵੱਲੋਂ ਵੀ ਪਿੱਛੇ ਨਹੀਂ ਹਟਿਆ ਜਾ ਰਿਹਾ। ਯੂਕਰੇਨ ਦੀ ਫੌਜ ਵੀ ਪੂਰੀ ਵਾਹ ਲਗਾ ਕੇ ਰੂਸੀ ਫੌਜੀਆਂ ਦਾ ਮੁਕਾਬਲਾ ਕਰ ਰਹੀਆਂ ਹਨ। ਰੂਸ-ਯੂਕਰੇਨ ਵਿਚਕਾਰ ਚੱਲ ਰਹੇ ਇਸ ਯੁੱਧ ਦੌਰਾਨ ਇਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿਚ ਸਾਫ ਦੇਖਿਆ ਜਾ ਸਕਦਾ ਹੈ ਕਿ ਕਿਵੇਂ ਰੂਸੀ ਮਿਜ਼ਾਈਲ ਯੂਕਰੇਨ ਦੀ ਰਾਜਧਾਨੀ ਕੀਵ 'ਚ ਇਕ ਇਮਾਰਤ ਨੂੰ ਤਬਾਹ ਕਰ ਕੇ ਰੱਖ ਦਿੰਦੀ ਹੈ। ਇਹ ਵੀਡੀਓ ਦੇਖ ਕੇ ਤੁਹਾਡੀਆਂ ਵੀ ਅੱਖਾ ਖੁੱਲ੍ਹੀਆਂ ਰਹਿ ਜਾਣਗੀਆਂ।