ਸੂਬਾ ਸਰਕਾਰ ਸੇਵਾ ਮੁਕਤੀ ਦੀ ਉਮਰ ਵੀ 3 ਸਾਲ ਵਧਾਈ ਤੇ ਨਾਲ ਹੀ ਸਰਕਾਰੀ ਮੁਲਾਜ਼ਮਾਂ ਦੀਆਂ ਤਨਖਾਹਾਂ ‘ਚ 30% ਵਾਧਾ

by vikramsehajpal

ਦਿੱਲੀ,(ਦੇਵ ਇੰਦਰਜੀਤ) :ਸਰਕਾਰ ਨੇ ਸੂਬੇ ਦੇ 9.17 ਲੱਖ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 30 ਫ਼ੀਸਦੀ ਦਾ ਵਾਧਾ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਦੇ ਨਾਲ ਹੀ ਸੇਵਾਮੁਕਤ ਕਰਮਚਾਰੀਆਂ ਨੂੰ 12 ਮਹੀਨੇ ਦਾ ਬਕਾਇਆ ਵੀ ਦਿੱਤਾ ਜਾਵੇਗਾ। ਇਸ ਤੋਂ ਇਲਾਵਾ ਸੂਬਾ ਸਰਕਾਰ ਨੇ ਰਿਟਾਇਰਮੈਂਟ ਦੀ ਉਮਰ 'ਚ ਵੀ 3 ਸਾਲ ਦਾ ਵਾਧਾ ਕਰ ਦਿੱਤਾ ਹੈ। ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨੇ ਵਿਧਾਨ ਸਭਾ 'ਚ ਇਸ ਦੀ ਘੋਸ਼ਣਾ ਕੀਤੀ।

ਸਰਕਾਰੀ ਮੁਲਾਜ਼ਮਾਂ ਦੀ ਰਿਟਾਇਰਮੈਂਟ ਦੀ ਉਮਰ 58 ਸਾਲ ਸੀ, ਪਰ ਹੁਣ ਸਰਕਾਰ ਨੇ ਇਸ ਨੂੰ ਵਧਾ ਕੇ 61 ਸਾਲ ਕਰ ਦਿੱਤਾ ਹੈ। ਮੁੱਖ ਮੰਤਰੀ ਚੰਦਰਸ਼ੇਖਰ ਰਾਓ ਨੇ ਕਿਹਾ ਕਿ ਸੂਬੇ ਦੇ ਸਾਰੇ ਮੁਲਾਜ਼ਮਾਂ ਤੇ ਅਧਿਆਪਕਾਂ ਦੀਆਂ ਤਨਖਾਹਾਂ 'ਚ 30 ਫ਼ੀਸਦੀ ਫਿਟਮੈਂਟ ਵਾਧਾ ਕੀਤਾ ਜਾਵੇਗਾ। ਇਹ ਹੁਕਮ 1 ਅਪ੍ਰੈਲ 2021 ਤੋਂ ਲਾਗੂ ਹੋਵੇਗਾ।

ਸੂਬੇ 'ਚ 7 ਸਾਲ ਬਾਅਦ ਸਰਕਾਰੀ ਕਰਮਚਾਰੀਆਂ ਦੀ ਤਨਖਾਹ 'ਚ ਵਾਧਾ ਹੋਇਆ ਹੈ। ਇਸ ਤੋਂ ਪਹਿਲਾਂ ਸਾਲ 2014 'ਚ ਕਰਮਚਾਰੀਆਂ ਦੀ ਤਨਖਾਹ 'ਚ 43 ਫ਼ੀਸਦੀ ਦਾ ਵਾਧਾ ਕੀਤਾ ਗਿਆ ਸੀ। ਸਰਕਾਰ ਨੇ ਇਹ ਫ਼ੈਸਲਾ ਆਈਏਐਸ ਸੀ.ਆਰ. ਬਿਸਵਾਲ ਦੀ ਅਗਵਾਈ ਵਾਲੇ ਕਮਿਸ਼ਨ ਵੱਲੋਂ ਦਿੱਤੇ ਸੁਝਾਵਾਂ ਦੇ ਅਧਾਰ 'ਤੇ ਲਿਆ ਹੈ, ਜੋ ਮਈ 2018 'ਚ ਸੇਵਾਮੁਕਤ ਹੋਏ ਸਨ।