ਵੱਡੀ ਖ਼ਬਰ : ਅਮਰੀਕਾ ‘ਚ ਤੂਫ਼ਾਨ ਨੇ ਮਚਾਈ ਤਬਾਹੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅਮਰੀਕਾ ਦੇ ਫਲੋਰੀਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਹੁਣ ਤੂਫ਼ਾਨ ਦੇ ਦਸਤਕ ਦਿੱਤੀ ਹੈ ਇਹ ਤੂਫ਼ਾਨ ਲਗਾਤਾਰ ਤੇਜ਼ ਹੁੰਦਾ ਨਜ਼ਰ ਆ ਰਿਹਾ ਹੈ। ਇਸ ਤੂਫ਼ਾਨ ਨਾਲ ਸ਼ਹਿਰ ਵਿੱਚ ਤਬਾਹੀ ਮੱਚ ਗਈ ਹੈ। 8 ਲੱਖ ਤੋਂ ਵੱਧ ਘਰਾਂ ਦੀ ਬਿਜਲੀ ਸਪਲਾਈ ਠੱਪ ਹੋ ਗਈ ਹੈ । ਲੋਕਾਂ ਦੇ ਘਰਾਂ ਅੰਦਰ ਪਾਣੀ ਭਰ ਗਿਆ ਹੈ । ਦੱਸਿਆ ਜਾ ਰਿਹਾ ਹੈ ਕਿ ਫਲੋਰੀਡਾ ਵਿੱਚ ਜ਼ਿਆਦਾ ਲੋਕ ਪ੍ਰਵਾਸੀ ਭਾਰਤੀ ਰਹਿੰਦੇ ਹਨ ਤੂਫ਼ਾਨ ਦੀਆਂ ਤਸਵੀਰਾਂ ਸੋਸ਼ਲ ਮੀਡਿਆ 'ਤੇ ਵਾਇਰਲ ਹੋ ਰਹੀਆਂ ਹਨ। ਇਸ ਤੂਫ਼ਾਨ ਵਿਚ ਕਈ ਲੋਕਾਂ ਦੀ ਮੌਤ ਵੀ ਹੋ ਗਈ ਹੈ। 4000 ਦੇ ਕਰੀਬ ਉਡਾਣਾਂ ਫਿਲਹਾਲ ਰੱਦ ਕਰ ਦਿੱਤੀਆਂ ਗਿਆ ਹਨ । ਇਥੇ 250 ਕਿਲੋਮੀਟਰ ਤੇਜ਼ ਗਤੀ ਨਾਲ ਹਵਾਵਾਂ ਚੱਲ ਰਹੀਆਂ ਹਨ। ਇਸ ਦੇ ਨਾਲ ਭਾਰੀ ਬਾਰਿਸ਼ ਵੀ ਹੋ ਰਹੀ ਹੈ। ਕਾਫੀ ਲੋਕਾਂ ਦੀ ਮੌਤਾਂ ਹੋਣ ਦੀ ਵੀ ਖ਼ਬਰ ਸਾਹਮਣੇ ਆ ਰਹੀਆਂ ਹਨ। ਫਲੋਰੀਡਾ ਵਿੱਚ ਤੂਫ਼ਾਨ ਦੀ ਦਸਤਕ ਕਾਰਨ ਟੈਪਾ ਤੇ ਸੇਟ ਪੀਟਰਸਬਰਗ ਸਭ ਤੋਂ ਜਿਆਦਾ ਪ੍ਰਭਾਵਿਤ ਖੇਤਰ ਹੋ ਸਕਦੇ ਹਨ। ਇਸ ਦੇ ਨਾਲ ਹੀ ਫਲੋਰੀਡਾ ਦੇ ਨਾਲ ਪੈਦੇ ਇਲਾਕਿਆਂ ਨੂੰ ਖਾਲੀ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ ।