ਪੁਲਿਸ ਅਧਿਕਾਰੀ ਨੇ ਖੁਦ ਨੂੰ ਗੋਲੀ ਮਾਰ ਰੱਚੀ ਕਹਾਣੀ, ਜਾਣੋ ਪੂਰਾ ਮਾਮਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੱਕ ਪੁਲਿਸ ਅਧਿਕਾਰੀ ਵਲੋਂ ਖੁਦ ਨੂੰ ਗੋਲੀ ਮਾਰ ਕੇ 12 ਲੱਖ ਰੁਪਏ ਲੁਟੇਰਿਆਂ ਵਲੋਂ ਲੁੱਟਣ ਦੀ ਕਹਾਣੀ ਬਣਾਈ ਗਈ। ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।ਦੱਸਿਆ ਜਾ ਰਿਹਾ ਦੋਸ਼ੀ SSP ਤਰਨਤਾਰਨ ਦੀ ਗਾਰਦ 'ਚ ਤਾਇਨਾਤ ਦੱਸਿਆ ਜਾ ਰਿਹਾ ਹੈ। ਜਿਸ ਨੂੰ ਹਸਪਤਾਲ ਇਲਾਜ਼ ਲਈ ਭਰਤੀ ਕਰਵਾਇਆ ਗਿਆ ।ਪੁਲਿਸ ਅਧਿਕਾਰੀ ਬਲਦੇਵ ਸਿੰਘ ਨੇ ਪੁਲਿਸ ਥਾਣੇ ਦੇ ਇੰਚਾਰਜ ਮਨਪ੍ਰੀਤ ਸਿੰਘ ਨੂੰ ਸੂਚਨਾ ਦਿੱਤੀ ਕਿ ਉਸ ਨੂੰ ਅਣਪਛਾਤੇ ਵਿਅਕਤੀਆਂ ਵਲੋਂ ਗੋਲੀ ਮਾਰ ਕੇ ਜਖ਼ਮੀ ਕਰ ਦਿੱਤਾ ਗਿਆ ਤੇ ਉਸ ਕੋਲੋਂ 12 ਲੱਖ ਰੁਪਏ ਲੈ ਕੇ ਫਰਾਰ ਹੋ ਗਏ।

ਸੂਚਨਾ ਮਿਲਦੇ ਹੀ ਪੁਲਿਸ ਟੀਮ ਨੇ ਮੌਕੇ 'ਤੇ ਪਹੁੰਚ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਨੂੰ ਦਿੱਤੇ ਬਿਆਨ ਵਿੱਚ ਬਲਦੇਵ ਸਿੰਘ ਨੇ ਕਿਹਾ ਕਿ ਉਸ ਵਲੋਂ ਇੱਕ ਮਹਿਲਾ ਕੋਲੋਂ 12 ਲੱਖ ਰੁਪਏ ਦੀ ਨਕਦੀ ਲਿਆਂਦੀ ਗਈ ਸੀ ।ਜਿਸ ਨੂੰ ਅਣਪਛਾਤੇ ਲੁਟੇਰਿਆਂ ਵਲੋਂ ਲੁੱਟ ਲਿਆ ਗਿਆ ।ਇਸ ਮਾਮਲੇ ਵਿੱਚ ਸ਼ੱਕ ਹੋਣ 'ਤੇ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ ।ਪੁੱਛਗਿੱਛ ਤੋਂ ਬਾਅਦ ਬਲਦੇਵ ਸਿੰਘ ਨੂੰ ਪੁਲਿਸ ਸਾਹਮਣੇ ਆਪਣਾ ਜੁਰਮ ਕਬੂਲ ਕਰਨਾ ਪਿਆ ਕਿ ਇਹ ਸਾਰਾ ਡਰਾਮਾ ਵਿੱਚ ਨੇ ਲੋਕਾਂ ਦੇ ਪੈਸੇ -ਲੈਣ ਦੇ ਚੱਕਰ ਵਿੱਚ ਕੀਤਾ ਸੀ ।

More News

NRI Post
..
NRI Post
..
NRI Post
..