108 ਐਂਬੂਲੈਸ ਚਾਲਕਾਂ ਦੀ ਹੜਤਾਲ ਹੋਈ ਖ਼ਤਮ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲਾਡੋਵਾਲ ਟੋਲ ਪਲਾਜ਼ਾ 'ਤੇ ਕੁਝ ਦਿਨਾਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ 108 ਐਂਬੂਲੈਸ ਚਾਲਕਾਂ ਵਲੋਂ ਕੀਤੀ ਜਾ ਰਹੀ ਹੜਤਾਲ ਅੱਜ ਖ਼ਤਮ ਹੋ ਗਈ ਹੈ। ਐਂਬੂਲੈਸ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਨੇ ਕਿਹਾ ਉਨ੍ਹਾਂ ਦੀ ਐਸੋਸੀਏਸ਼ਨ ਦੇ ਮੈਬਰਾਂ ਵਲੋਂ ਚੰਡੀਗੜ੍ਹ ਪੰਜਾਬ ਭਵਨ 'ਚ ਮੀਟਿੰਗ ਕੀਤੀ ਗਈ । ਇਸ ਮੀਟਿੰਗ ਦੌਰਾਨ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਮੇਤ ਕਈ ਅਧਿਕਾਰੀ ਸ਼ਾਮਲ ਸਨ । ਜਿਨ੍ਹਾਂ ਨੇ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ । ਉਨ੍ਹਾਂ ਨੇ ਕਿਹਾ ਕਿ ਬਾਕੀ ਮੰਗਾਂ ਨੂੰ ਲੈ ਕੇ ਆਉਣ ਵਾਲੇ ਦਿਨਾਂ ਵਿੱਚ ਮੀਟਿੰਗ ਕੀਤੀ ਜਾਵੇਗੀ।