ਸਕੂਲ ਪੇਪਰ ਦੇਣ ਗਈ ਵਿਦਿਆਰਥ ਹੋਈ ਲਾਪਤਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਲੁਧਿਆਣਾ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨਿਊ ਸੁਖਦੇਵ ਨਗਰ ਦੇ ਰਹਿਣ ਵਾਲੇ ਪਰਿਵਾਰ ਦੀ ਨਾਬਾਲਿਗ ਕੁੜੀ ਸ਼ੱਕੀ ਹਾਲਾਤ 'ਚ ਲਾਪਤਾ ਹੋ ਗਈ। ਪੁਲਿਸ ਨੇ ਨਾਬਾਲਿਗਾ ਦੇ ਪਿਤਾ ਦੇ ਬਿਆਨਾਂ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਹੈ। ਕੁੜੀ ਦੇ ਲਾਪਤਾ ਹੋਣ ਕਾਰਨ ਮਾਪਿਆਂ ਦਾ ਰੋ -ਰੋ ਬੁਰਾ ਹਾਲ ਹੈ। ਪੀੜਤਾ ਦੇ ਪਿਤਾ ਨੇ ਕਿਹਾ 15 ਸਾਲ ਦੀ ਨਾਬਾਲਗ ਕੁੜੀ ਸਕੂਲ ਵਿੱਚ ਪ੍ਰੈਕਟੀਕਲ ਦਾ ਪੇਪਰ ਦੇਣ ਗਈ ਸੀ। ਪੇਪਰ ਖ਼ਤਮ ਹੋਣ ਤੋਂ ਬਾਅਦ ਉਹ ਕਾਫੀ ਸਮੇ ਤੱਕ ਘਰ ਵਾਪਸ ਨਹੀਂ ਆਈ ਤਾਂ ਉਨ੍ਹਾਂ ਨੇ ਕੁੜੀ ਦੀ ਭਾਲ ਕਰਨੀ ਸ਼ੁਰੂ ਕਰ ਦਿੱਤੀ ।ਜਦੋ ਕੁੜੀ ਦੇ ਲਾਪਤਾ ਹੋਣ ਦਾ ਕੋਈ ਸੁਰਾਗ ਨਹੀਂ ਮਿਲੀਆਂ ਤਾਂ ਉਨ੍ਹਾਂ ਨੇ ਇਸ ਮਾਮਲੇ ਦੀ ਸ਼ਿਕਾਇਤ ਪੁਲਿਸ ਕੋਲ ਦਰਜ਼ ਕਰਵਾ ਦਿੱਤੀ। ਸ਼ੱਕ ਜ਼ਾਹਿਰ ਕੀਤਾ ਜਾ ਰਿਹਾ ਹੈ ਕਿ ਕਿਸੇ ਨੇ ਨਿੱਜੀ ਸੁਆਰਥ ਲਈ ਕੁੜੀ ਨੂੰ ਆਪਣੇ ਕੋਲ ਅਗਵਾ ਕਰਕੇ ਰੱਖਿਆ ਹੋਇਆ ਹੈ ।