ਸੁਪਰੀਮ ਕੋਰਟ ‘ਚ ਅੱਜ ਹੋਵੇਗੀ ਖੇਤੀ ਕਾਨੂੰਨਾਂ ‘ਤੇ ਸੁਣਵਾਈ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਖੇਤੀ ਕਾਨੂੰਨਾਂ ਸਬੰਧੀ ਬਣਾਈ ਤਿੰਨ ਮੈਂਬਰੀ ਕਮੇਟੀ ਨੇ ਆਪਣੀ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪੀ ਤੇ ਅੱਜ ਸੁਪਰੀਮ ਕੋਰਟ ਸੁਣਵਾਈ ਕਰੇਗੀ। ਕੁੱਝ ਦਿਨ ਪਹਿਲਾ ਤਿੰਨ ਮੈਂਬਰੀ ਕਮੇਟੀ ਨੇ ਆਪਣੀ ਰਿਪੋਰਟ ਸੁਪਰੀਮ ਕੋਰਟ ਨੂੰ ਸੌਂਪੀ ਦਿੱਤੀ ਗਈ ਸੀ, ਜਿਸ ਦੀ ਕਮੇਟੀ ਨੇ ਅਧਿਕਾਰਤ ਤੌਰ ’ਤੇ ਪੁਸ਼ਟੀ ਕਰ ਦਿੱਤੀ ਹੈ।

ਦੱਸਣਯੋਗ ਹੈ ਕਿ ਸੁਪਰੀਮ ਕੋਰਟ ਵੱਲੋਂ 12 ਜਨਵਰੀ ਨੂੰ ਗਠਿਤ ਕੀਤੀ ਤਿੰਨ ਮੈਂਬਰੀ ਕਮੇਟੀ ਵਿੱਚ ਪ੍ਰਮੋਦ ਕੁਮਾਰ ਜੋਸ਼ੀ, ਅਸ਼ੋਕ ਗੁਲਾਟੀ ਅਤੇ ਅਨਿਲ ਧਨਵਤ ਦੇ ਨਾਂਅ ਸ਼ਾਮਲ ਹਨ। ਕਮੇਟੀ ਵਿੱਚ ਸਾਬਕਾ ਸੰਸਦ ਮੈਂਬਰ ਭੁਪਿੰਦਰ ਸਿੰਘ ਮਾਨ ਨੂੰ ਵੀ ਮੈਂਬਰ ਬਣਾਇਆ ਗਿਆ ਸੀ ਪਰ ਮਗਰੋਂ ਉਹ ਕਮੇਟੀ ਨਾਲੋਂ ਵੱਖ ਹੋ ਗਏ ਸੀ। ਇਸ ਤਿੰਨ ਮੈਂਬਰੀ ਕਮੇਟੀ ਦੀ ਵੈਬਸਾਈਟ ਅਨੁਸਾਰ ਕਮੇਟੀ ਨੇ ਕੁੱਲ 23 ਮੀਟਿੰਗਾਂ ਕੀਤੀਆਂ ਹਨ।

ਪਹਿਲੀ ਮੀਟਿੰਗ 15 ਜਨਵਰੀ ਨੂੰ ਤੇ ਆਖਰੀ ਮੀਟਿੰਗ 17 ਮਾਰਚ ਨੂੰ ਕੀਤੀ ਗਈ। ਪੰਜਾਬ ਅਤੇ ਹਰਿਆਣਾ ਦੀ ਕੋਈ ਵੀ ਕਿਸਾਨ ਜਥੇਬੰਦੀ ਇਸ ਤਿੰਨ ਮੈਂਬਰੀ ਕਮੇਟੀ ਦੀ ਮੀਟਿੰਗ ’ਚ ਸ਼ਾਮਲ ਨਹੀਂ ਹੋਈਆ ਸੀ। ਇਸ ਕਮੇਟੀ ਵੱਲੋਂ 11 ਫਰਵਰੀ ਨੂੰ 18 ਸੂਬਾ ਸਰਕਾਰਾਂ ਨਾਲ ਵੀ ਮੀਟਿੰਗ ਕੀਤੀ ਜਿਸ ’ਚ ਪੰਜਾਬ ਸਰਕਾਰ ਨੇ ਵੀ ਪੱਖ ਰੱਖਿਆ ਸੀ।ਇਸ ਕਮੇਟੀ ਨੇ ਜੋ 29 ਜਨਵਰੀ ਨੂੰ ਮੀਟਿੰਗ ਕੀਤੀ ਸੀ, ਉਸ ’ਚ 11 ਸੂਬਿਆਂ ਦੀਆਂ 17 ਕਿਸਾਨ ਯੂਨੀਅਨਾਂ ਸ਼ਾਮਲ ਹੋਈਆਂ ਸੀ, ਪਰ ਪੰਜਾਬ, ਹਰਿਆਣਾ ਤੇ ਰਾਜਸਥਾਨ ਇਸ ਮੀਟਿੰਗ ’ਚ ਸ਼ਾਮਲ ਨਹੀਂ ਹੋਇਆ ਹੈ।