ਬੈਂਕ ‘ਚੋ 30 ਲੱਖ ਰੁਪਏ ਦੀ ਚੋਰੀ ਕਰ ਚੋਰ ਹੋਏ ਫਰਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ 'ਚ ਚੋਰਾਂ ਦੇ ਹੌਸਲੇ ਬੁਲੰਦ ਹੁੰਦੇ ਜਾ ਰਹੇ ਹਨ। ਕਪੂਰਥਲਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ AXIS ਬੈਂਕ ਵਿੱਚ ਲੁਟੇਰਿਆਂ ਵਲੋਂ 30 ਲੱਖ ਰੁਪਏ ਦੀ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਚੋਰਾਂ ਨੇ ਬੈਂਕ ਦੀ ਇਮਾਰਤ ਦੇ ਪਿੱਛੇ ਤੋਂ ਰਾਹ ਬਣਾ ਕੇ ਬੈਂਕ ਦੇ ਪਿੱਛੇ ਮੋਟਰਸਾਈਕਲ ਰਿਪੇਅਰ ਦੀ ਦੁਕਾਨ ਵਿੱਚੋ ਆ ਕੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਚੋਰਾਂ ਵਲੋਂ ਹੁਣ ਬੈਂਕ ਵਿੱਚੋ 30 ਲੱਖ ਰੁਪਏ ਤੋਂ ਵੱਧ ਦੀ ਨਕਦੀ ਲੁੱਟ ਫਰਾਰ ਹੋ ਗਏ ਹਨ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗੇ ਦੀ ਕਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਵਲੋਂ ਦੁਕਾਨਦਾਰਾਂ ਕੋਲੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।