ਮੋਟਰਸਾਈਕਲ ਚੋਰੀ ਕਰਨ ਵਾਲਾ ਚੋਰ ਆਇਆ ਪੁਲਿਸ ਅੜਿੱਕੇ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਜਲੰਧਰ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੰਜਾਬ ਪੁਲਿਸ ਨੂੰ ਵੱਡੀ ਸਫਲਤਾ ਮਿਲੀ ਹੈ। ਦੱਸਿਆ ਜਾ ਰਿਹਾ ਪੁਲਿਸ ਨੇ 1 ਚੋਰ ਨੂੰ ਮੋਟਰਸਾਈਕਲ ਸਮੇਤ ਗ੍ਰਿਫ਼ਤਾਰ ਕੀਤਾ ਹੈ ।ਪੁਲਿਸ ਅਧਿਕਾਰੀ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲਿਸ ਟੀਮ ਵਲੋਂ ਧਾਲੀਵਾਲ ਨਹਿਰ ਕੋਲ ਨਾਕਾਬੰਦੀ ਕੀਤੀ ਗਈ ਸੀ। ਇਸ ਦੌਰਾਨ ਟੀਮ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਰਾਹੁਲ ਕੁਮਾਰ ਪਿੰਡ ਆਲੋਵਾਲ ਜੋ ਕਿ ਚੋਰੀਆਂ ਕਰਨ ਦਾ ਆਦੀ ਹੈ ਤੇ ਅੱਜ ਉਹ ਇੱਕ ਮੋਟਰਸਾਈਕਲ ਚੋਰੀ ਜਲੰਧਰ ਵਾਲੀ ਸਾਈਡ ਜਾ ਰਿਹਾ ਹੈ ।

ਇਸ ਦੌਰਾਨ ਪੁਲਿਸ ਨੇ ਇੱਕ ਨੌਜਵਾਨ ਨੂੰ ਮੋਟਰਸਾਈਕਲ 'ਤੇ ਆਉਂਦੇ ਦੇਖਿਆ, ਜੋ ਕਿ ਪੁਲਿਸ ਨੂੰ ਦੇਖ ਘਬਰਾ ਗਿਆ ਤੇ ਉਸ ਨੇ ਮੋਟਰਸਾਈਕਲ ਪਿੱਛੇ ਮੋੜ ਲਿਆ ਪਰ ਪੁਲਿਸ ਨੇ ਮੌਕੇ 'ਤੇ ਪਹੁੰਚ ਉਸ ਨੂੰ ਮੋਟਰਸਾਈਕਲ ਸਮੇਤ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਨੌਜਵਾਨ ਨੇ ਆਪਣਾ ਰਾਹੁਲ ਕੁਮਾਰ ਪਿੰਡ ਆਲੋਵਾਲ ਜ਼ਿਲ੍ਹਾ ਜਲੰਧਰ ਦੱਸਿਆ ।ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ ।