ਵਿਆਹੁਤਾ ਵਲੋਂ ਮਿੱਟੀ ਦਾ ਤੇਲ ਪਾ ਕੇ ਖ਼ੁਦਕੁਸ਼ੀ ਕਰਨ ਦੀ ਧਮਕੀ ਨੇ ਪੁਲਿਸ ਨੂੰ ਪਈਆਂ ਭਾਜੜਾਂ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਗੇਟ ਹਕੀਮਾ ਦੇ ਅਮਨ ਐਵੇਨਿਊ ਇਲਾਕੇ 'ਚ ਇੱਕ ਵਿਆਹੁਤਾ ਵਲੋਂ ਮਿੱਟੀ ਦਾ ਤੇਲ ਪਾ ਕੇ ਖੁਦਕਸ਼ੀ ਕਰਨ ਦੀ ਧਮਕੀ ਨੇ ਪੁਲਿਸ ਨੂੰ ਭਾਜੜਾਂ ਪਾ ਦਿੱਤੀਆਂ ਹਨ। ਮਹਿਲਾ ਦੀ ਇਹ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ 'ਚ ਮਹਿਲਾ ਆਪਣੀ ਮੌਤ ਲਈ ਆਪਣੇ ਸਹੁਰੇ ਪਰਿਵਾਰ ਨੂੰ ਜਿੰਮੇਵਾਰ ਠਹਿਰਾ ਰਹੀ ਹੈ। ਵੀਡੀਓ ਦੇਖਣ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਮਹਿਲਾ ਨੂੰ ਸਮਝਾਇਆ ਤੇ ਉਸ ਨੂੰ ਕਾਰਵਾਈ ਦਾ ਭਰੋਸਾ ਦਿੱਤਾ। ਵੀਡੀਓ ਵਿੱਚ ਨਵਦੀਪ ਕੌਰ ਆਪਣੇ ਤੇ ਮਿੱਟੀ ਦਾ ਤੇਲ ਪਾ ਕੇ ਖ਼ੁਦਕੁਸ਼ੀ ਕਰਨ ਦੀ ਧਮਕੀ ਦੇ ਰਹੀ ਹੈ। ਜਿਸ ਵਿੱਚ ਉਹ ਆਪਣੇ ਸਹੁਰੇ ਪਰਿਵਾਰ 'ਤੇ ਗੰਭੀਰ ਦੋਸ਼ ਲੱਗਾ ਰਹੀ ਹੈ। ਫਿਲਹਾਲ ਪੁਲਿਸ ਨੇ ਮੌਕੇ 'ਤੇ ਪਹੁੰਚ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

More News

NRI Post
..
NRI Post
..
NRI Post
..