ਕੈਨੇਡੀਅਨ ਅਧਿਕਾਰੀਆਂ ਦੀ ਗੈਰਹਾਜਰੀ ਵਿਚ ਚੀਨ ‘ਚ ਨਜ਼ਰਬੰਦ ਕੈਨੇਡੀਅਨ ਨਾਗਰਿਕ ਦੇ ਮੁਕੱਦਮੇ ਦੀ ਸੁਣਵਾਈ ਹੋਈ ਪੂਰੀ

by vikramsehajpal

ਬੀਜਿੰਗ/ਟੋਰਾਂਟੋ,(ਦੇਵ ਇੰਦਰਜੀਤ) : ਚੀਨ ਦੀ ਅਦਾਲਤ ਨੇ ਇਕ ਕੈਨੇਡੀਅਨ ਨਾਗਰਿਕ ਮਾਈਕਲ ਸਪੋਵਰ ਦੀ ਸ਼ੁੱਕਰਵਾਰ ਨੂੰ ਹੋਈ ਸੁਣਵਾਈ ਵਿਚ ਕੋਈ ਫ਼ੈਸਲਾ ਨਹੀਂ ਸੁਣਾਇਆ, ਜਿਸ ਨੂੰ ਜਾਸੂਸੀ ਦੇ ਸ਼ੱਕ ਵਿਚ ਨਜ਼ਰਬੰਦ ਕੀਤਾ ਗਿਆ ਸੀ।

ਕੈਨੇਡਾ ਨੇ ਕਿਹਾ ਹੈ ਕਿ ਉਸ ਦੇ ਡਿਪਲੋਮੈਟਿਕ ਅਧਿਕਾਰੀਆਂ ਨੂੰ ਚੀਨ ਸਰਕਾਰ ਦੀ ਗੁਪਤ ਜਾਣਕਾਰੀ ਚੋਰੀ ਕਰਨ ਦੇ ਦੋਸ਼ੀ ਮਾਇਕਲ ਸਪਾਵੋਰ ਖ਼ਿਲਾਫ਼ ਚੱਲ ਰਹੇ ਮਾਮਲੇ ਦੀ ਸੁਣਵਾਈ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਗਈ। ਕਾਰੋਬਾਰੀ ਮਾਈਕਲ ਸਪੋਵਰ ‘ਤੇ ਕੈਨੇਡਾ ਦੇ ਸਾਬਕਾ ਡਿਪਲੋਮੈਟ ਮਾਈਕਲ ਕੋਵਰੀਗ ਨਾਲ ਸਾਲ 2018 ਦੇ ਅਖੀਰ ਵਿਚ ਚੀਨ ਵਿਚ ਜਾਸੂਸੀ ਦਾ ਦੋਸ਼ ਲਾਇਆ ਗਿਆ ਸੀ।

ਚੀਨ ਵਿਚ ਸਥਿਤ ਕੈਨੇਡਾ ਦੇ ਹਾਈ ਕਮਿਸ਼ਨ ਦੇ ਉਪ ਪ੍ਰਮੁੱਖ ਜਿਮ ਨਿਕੇਲ ਨੇ ਕਿਹਾ ਕਿ ਸਪਾਵੋਰ ਦੇ ਵਕੀਲ ਨੇ ਉਹਨਾਂ ਨੂੰ ਦੱਸਿਆ ਕਿ ਸ਼ੁੱਕਰਵਾਰ ਦੁਪਹਿਰ ਮਾਮਲੇ ਦੀ ਸੁਣਵਾਈ ਪੂਰੀ ਹੋ ਗਈ ਹੈ। ਹਾਲੇ ਕੋਈ ਫ਼ੈਸਲਾ ਨਹੀਂ ਆਇਆ ਹੈ। ਨਿਕੇਲ ਨੇ ਸਪਾਵੋਰ ਦੀ ਨਿੱਜਤਾ ਦਾ ਰੱਖਿਆ ਦੇ ਨਿਯਮਾਂ ਦਾ ਹਵਾਲਾ ਦਿੰਦੇ ਹੋਏ ਹੋਰ ਜਾਣਕਾਰੀ ਦੇਣ ਤੋਂ ਇਨਕਾਰ ਕਰ ਦਿੱਤਾ।