ਅਮਰੀਕਾ ਵੀ ਹੁਣ ਚੀਨੀ ਐਪਸ ਨੂੰ ਬੰਦ ਕਰਨ ‘ਤੇ ਕਰ ਰਿਹਾ ਵਿਚਾਰ

by

ਵਾਸ਼ਿੰਗਟਨ (ਐਨ.ਆਰ.ਆਈ. ਮੀਡਿਆ) : ਅਮਰੀਕਾ ਟਿਕ-ਟੌਕ ਸਹਿਤ ਹੋਰ ਚੀਨੀ ਸੋਸ਼ਲ ਮੀਡੀਆ ਐਪਸ ਨੂੰ ਬੰਦ ਕਰਨ ਬਾਰੇ ਵਿਚਾਰ ਕਰ ਰਿਹਾ ਹੈ। ਦੱਸ ਦਈਏ ਕਿ ਪੋਂਪੀਓ ਨੇ ਇੱਕ ਨਿੱਜੀ ਚੈਨਲ ਨੂੰ ਦਿੱਤੇ ਇੰਟਰਵਿਊ ਵਿੱਚ ਕਿਹਾ ਕਿ ਅਮਰੀਕਾ ਸਰਕਾਰ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈ ਰਹੀ ਹੈ। ਪੋਂਪੀਓ ਨੇ ਕਿਹਾ ਕਿ ਲੋਕਾਂ ਨੂੰ ਐਪਸ ਉਦੋਂ ਹੀ ਡਾਊਨਲੋਡ ਕਰਨੇ ਚਾਹੀਦੇ ਹਨ ਜਦੋਂ ਉਹ ਆਪਣੀ ਨਿੱਜੀ ਜਾਣਕਾਰੀ ਚੀਨੀ ਕਮਿਊਨਿਸਟ ਪਾਰਟੀ ਦੇ ਹੱਥਾਂ ਵਿੱਚ ਦੇਣਾ ਚਾਹੁੰਦੇ ਹਨ।

ਜ਼ਿਕਰ ਕਰ ਦਈਏ ਕਿ ਅਮਰੀਕਾ ਵੱਲੋਂ ਇਹ ਬਿਆਨ ਭਾਰਤ ਦੇ 59 ਚੀਨੀ ਐਪਸ ਨੂੰ ਬੰਦ ਕਰਨ ਤੋਂ ਬਾਅਦ ਆਇਆ ਹੈ। ਇਹ ਵੀ ਸਾਹਮਣੇ ਆਇਆ ਹੈ ਕਿ ਆਸਟ੍ਰੇਲੀਆ ਵੀ ਚੀਨੀ ਐਪਸ ਨੂੰ ਬੰਦ ਕਰਨ ਬਾਰੇ ਵਿਚਾਰ ਕਰ ਰਿਹਾ ਹੈ।


More News

NRI Post
..
NRI Post
..
NRI Post
..