ਇਸ ਦਿੱਗਜ ਕਾਂਗਰਸੀ ਆਗੂ ਨੇ ਰਾਜਨੀਤੀ ਤੋਂ ਲਿਆ ਸੰਨਿਆਸ, ਸੋਨੀਆ ਗਾਂਧੀ ਨੂੰ ਲਿਖੀ ਚਿੱਠੀ

by jaskamal

ਨਿਊਜ਼ ਡੈਸਕ : ਕਾਂਗਰਸ ਦੇ ਸੀਨੀਅਰ ਨੇਤਾ ਏ. ਕੇ. ਐਂਟੋਨੀ ਨੇ ਬੁੱਧਵਾਰ ਨੂੰ ਸਰਗਰਮ ਰਾਜਨੀਤੀ ਤੋਂ ਸੰਨਿਆਸ ਲੈਣ ਦਾ ਐਲਾਨ ਕੀਤਾ। ਐਂਟੋਨੀ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਚਿੱਠੀ ਲਿਖ ਕੇ ਇਸ ਸਬੰਧੀ ਜਾਣਕਾਰੀ ਦਿੱਤੀ। ਉਨ੍ਹਾਂ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ ’ਚ ਜਾਣਕਾਰੀ ਦਿੱਤੀ ਕਿ ਉਹ ਸਰਗਰਮ ਰਾਜਨੀਤੀ ਤੋਂ ਵੱਖ ਹੋਣ ਤੋਂ ਬਾਅਦ ਦਿੱਲੀ ’ਚ ਨਹੀਂ ਰਹਿਣਗੇ ਅਤੇ ਆਪਣੇ ਗ੍ਰਹਿ ਨਗਰ ਤਿਰੂਵਨੰਤਪੁਰਮ ਪਰਤ ਜਾਣਗੇ। ਐਂਟੋਨੀ ਨੇ ਕਿਹਾ ਕਿ ਪਾਰਟੀ ਨੇ ਮੈਨੂੰ ਬਹੁਤ ਮੌਕੇ ਦਿੱਤੇ ਹਨ ਅਤੇ ਮੈਂ ਹਮੇਸ਼ਾ ਕਾਂਗਰਸ ਦਾ ਧੰਨਵਾਦੀ ਰਹਾਂਗਾ। ਹੁਣ ਮੈਂ ਦਿੱਲੀ ਛੱਡ ਕੇ ਅਪ੍ਰੈਲ ਵਿੱਚ ਤਿਰੂਵਨੰਤਪੁਰਮ ਜਾਣਾ ਚਾਹੁੰਦਾ ਹਾਂ।

ਚਿੱਠੀ ਲਿਖ ਕੇ ਐਂਟੋਨੀ ਨੇ ਕਿਹਾ ਕਿ ਉਹ ਸਰਗਰਮ ਰਾਜਨੀਤੀ ਤੋਂ ਸੰਨਿਆਸ ਲੈਣਾ ਚਾਹੁੰਦੇ ਹਨ। ਐਂਟੋਨੀ ਨੇ ਕਿਹਾ ਕਿ ਹੁਣ ਉਹ ਕੋਈ ਚੋਣ ਨਹੀਂ ਲੜਨਗੇ। 81 ਸਾਲਾ ਐਂਟੋਨੀ ਨੇ ਸੋਨੀਆ ਗਾਂਧੀ ਨੂੰ ਦੱਸਿਆ ਕਿ ਉਨ੍ਹਾਂ ਦਾ ਰਾਜ ਸਭਾ ਦਾ ਕਾਰਜਕਾਲ 2 ਅਪ੍ਰੈਲ ਨੂੰ ਖਤਮ ਹੋ ਰਿਹਾ ਹੈ ਅਤੇ ਉਹ ਇਸ ਤੋਂ ਬਾਅਦ ਮੁੜ ਚੋਣ ਨਹੀਂ ਲੜਨਾ ਚਾਹੁੰਦੇ। ਇਸ ਸਮੇਂ ਉਹ ਕੇਰਲ ਤੋਂ ਰਾਜ ਸਭਾ ਮੈਂਬਰ ਹਨ।