ਨਸ਼ੇ ‘ਚ ਝੂਮ ਰਹੀ ਕੁੜੀ ਦੀ ਵੀਡੀਓ ਹੋਈ ਵਾਇਰਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਸਰਕਾਰ ਵਲੋਂ ਪੰਜਾਬ 'ਚ ਨਸ਼ਾ ਖ਼ਤਮ ਕਰਨ ਲਈ ਕਈ ਕਦਮ ਚੁੱਕੇ ਜਾਂ ਰਹੇ ਹਨ ਪਰ ਹੁਣ ਨੌਜਵਾਨਾਂ ਦੇ ਨਾਲ - ਨਾਲ ਕੁੜੀਆਂ ਵੀ ਨਸ਼ੇ ਦੀ ਦਲਦਲ 'ਚ ਫਸਦੀਆਂ ਨਜ਼ਰ ਜਾ ਰਹੀਆਂ ਹਨ। ਇਸ ਤੋਂ ਪਹਿਲਾਂ ਅੰਮ੍ਰਿਤਸਰ ਤੇ ਪੰਜਾਬ ਦੇ ਹੋਰ ਥਾਵਾਂ ਤੋਂ ਕੁੜੀਆਂ ਦੇ ਨਸ਼ੇ 'ਚ ਟੱਲੀ ਹੋਣ ਦੀ ਵੀਡੀਓ ਵਾਇਰਲ ਹੋਈਆਂ ਸਨ। ਉੱਥੇ ਹੀ ਬਟਾਲਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ। ਜਿਸ 'ਚ ਦੇਖਿਆ ਜਾ ਸਕਦਾ ਹੈ ਕਿ ਕੁੜੀ ਨੂੰ ਨਸ਼ੇ 'ਚ ਕੋਈ ਸੁੱਧ ਬੁੱਧ ਨਹੀ ਹੈ ਤੇ ਉਸ ਦੇ ਕੱਪੜਿਆਂ 'ਤੇ ਖੂਨ ਲੱਗਾ ਹੋਇਆ । ਜਦੋ ਇਸ ਸਬੰਧੀ ਪੁਲਿਸ ਅਧਿਕਾਰੀ ਸੁਖਰਾਜ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕੁੜੀ ਦੀ ਹਾਲਤ ਦੇਖ ਕੇ ਲੱਗ ਰਿਹਾ ਹੈ ਕਿ ਇਸ ਨੇ ਕੋਈ ਨਸ਼ਾ ਕੀਤਾ ਹੋਇਆ ਹੈ। ਫਿਲਹਾਲ ਕੁੜੀ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ ।