ਵਾਸ਼ਿੰਗਟਨ ਡੈਸਕ (Vikram Sehajpal) : ਹੁਣ ਰਾਸ਼ਟਰਪਤੀ ਡੌਨਾਲਡ ਟਰੰਪ ਵੱਲੋਂ ਕੀਤੀ ਗਈ ਸਖਤੀ ਤੋਂ ਬਾਅਦ ਗੈਰ-ਕਾਨੂੰਨੀ ਤਰੀਕੇ ਨਾਲ ਅਮਰੀਕਾ ਜਾਣ ਦੇ ਰਸਤੇ ਬੰਦ ਹੁੰਦੇ ਜਾ ਰਹੇ ਹਨ। ਹਾਲ ਹੀ ਤਾਜ਼ਾ ਮਾਮਲਾ ਦੇਖਣ ਨੂੰ ਮਿਲਿਆ ਸੀ, ਜਿੱਥੇ ਅਮਰੀਕੀ ਦਬਾਅ ਹੇਠ ਮੈਕਸਿਕੋ ਤੋਂ 311 ਭਾਰਤੀਆਂ ਨੂੰ ਵਾਪਸ ਭੇਜਿਆ ਗਿਆ ਹੈ। ਦਰਅਸਲ, ਗੈਰ-ਕਾਨੂੰਨੀ ਪਰਵਾਸੀ ਮੈਕਸਿਕੋ ਸਰਹੱਦ ਨਾਲ ਕੰਧ ਟੱਪ ਕੇ ਅਮਰੀਕਾ ਵਿੱਚ ਦਾਖਲ ਹੁੰਦੇ ਹਨ, ਪਰ ਟਰੰਪ ਨੇ ਮੈਕਸਿਕੋ ਸਰਹੱਦ ਨੂੰ ਸੀਲ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਵਿੱਚ ਪਤਾ ਲੱਗਿਆ ਹੈ ਕਿ ਅਮਰੀਕਾ ਵਿੱਚ ਦਾਖਲ ਹੋਣ ਲਈ ਟਰੈਵਲ ਏਜੰਟਾਂ ਵੱਲੋਂ ਅਜਿਹੇ ਰੂਟ ਤਿਆਰ ਕੀਤੇ ਗਏ ਹਨ, ਜਿਨ੍ਹਾਂ ਵਿੱਚ ਜਾਨ ਦਾ ਖਤਰਾ ਹਮੇਸ਼ਾਂ ਹੀ ਬਣਿਆ ਰਹਿੰਦਾ ਹੈ।
ਜਿਨ੍ਹਾਂ ਵਿੱਚੋਂ ਸਭ ਤੋਂ ਵੱਧ ਖਤਰਨਾਕ ਰਸਤਾ ਬਹਾਮਾਸ ਦਾ ਦੱਸਿਆ ਜਾਂਦਾ ਹੈ। ਜਿੱਥੇ ਸਮੁੰਦਰੀ ਰਸਤੇ ਰਾਹੀਂ ਅਮਰੀਕਾ ਜਾਣ ਵਾਲੇ ਬਹੁਤ ਸਾਰੇ ਪੰਜਾਬੀ ਸਮੁੰਦਰ ਦੀਆਂ ਲਹਿਰਾਂ ਵਿੱਚ ਹੀ ਡੁੱਬ ਜਾਂਦੇ ਹਨ। ਬਹਾਮਾਸ ਰਾਹੀਂ ਅਮਰੀਕਾ ਜਾਣ ਵਾਲੇ ਮੁੰਡਿਆਂ ਨੂੰ ਟਰੈਵਲ ਏਜੇਂਟ ਸਭ ਤੋਂ ਪਹਿਲਾਂ ਦਿੱਲੀ ਤੋਂ ਫਲਾਈਟ ਰਾਹੀਂ ਉੱਥੇ ਭੇਜਦੇ ਹਨ। ਜਿੱਥੇ ਟਰੈਵਲ ਏਜੇਂਟ ਲੰਬੀ ਫਲਾਈਟ ਤੋਂ ਬਾਅਦ ਮੁੰਡਿਆਂ ਨੂੰ ਅਮਰੀਕਾ ਵਿੱਚ ਦਾਖਲ ਹੋਣ ਲਈ ਦੋ ਸਮੁੰਦਰੀ ਰਸਤਿਆਂ ਰਾਹੀਂ ਲੈ ਕੇ ਜਾਂਦੇ ਹਨ।
ਜਿੱਥੇ ਟਰੈਵਲ ਏਜੇਂਟ ਉਨ੍ਹਾਂ ਨੂੰ ਇਟਲੀ ਦਾ ਵੀਜ਼ਾ ਲੈ ਕੇ ਦਿੰਦੇ ਹਨ। ਜਿੱਥੇ ਉਨ੍ਹਾਂ ਨੂੰ ਇਟਲੀ ਦੇ ਮਿਲਾਨ ਸ਼ਹਿਰ ਦੇ ਨੇੜਲੇ ਕਿਸੇ ਛੋਟੇ ਕਸਬੇ ਵਿੱਚ ਰੱਖਿਆ ਜਾਂਦਾ ਹੈ। ਦੱਸ ਦੇਈਏ ਕਿ ਮੈਕਸੀਕੋ ਤੋਂ ਅਮਰੀਕਾ ਦੇ ਸਾਂਡਿਆਗੋ ਵਿੱਚ ਕੰਧ ਟਪਾ ਕੇ ਦਾਖਲ ਕਰਵਾਇਆ ਜਾਂਦਾ ਹੈ। ਇਸੇ ਤਰ੍ਹਾਂ ਸਾਊਥ ਅਮਰੀਕਾ, ਹਾਂਗਕਾਂਗ ਤੇ ਗਰੀਸ ਨੂੰ ਵੀ ਟਰੈਵਲ ਏਜੰਟ ਪੰਜਾਬੀਆਂ ਨੂੰ ਅਮਰੀਕਾ ਵਿੱਚ ਦਾਖਲ ਕਰਾਉਣ ਵਾਲੇ ਰਸਤੇ ਵਜੋਂ ਵਰਤਦੇ ਆ ਰਹੇ ਹਨ।



