ਜੂਨ ਦੀ ਸ਼ੁਰੂਆਤ ‘ਚ ਮੌਸਮ ਹੋਇਆ ਸੁਹਾਵਣਾ, ਜਾਣੋ ਕਿਸ ਦਿਨ ਹੋਵੇਗੀ ਮੁੜ ਬਾਰਿਸ਼….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਸਮੇਤ ਪੰਜਾਬ ਦੇ ਕਈ ਹਿੱਸਿਆਂ 'ਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਉੱਥੇ ਹੀ ਮਈ ਮਹੀਨੇ ਦੇ ਅਖ਼ੀਰਲੇ ਦਿਨ ਯਾਨੀ 31 ਮਈ ਨੂੰ ਗਰਮੀ ਨੇ ਸਰਦੀ ਦਾ ਅਹਿਸਾਸ ਕਰਵਾ ਦਿੱਤਾ ਪਰ ਆਉਣ ਵਾਲੇ ਦਿਨਾਂ 'ਚ ਗਰਮੀ ਦਾ ਕਹਿਰ ਫਿਰ ਦੇਖਣ ਨੂੰ ਮਿਲ ਸਕਦਾ ਹੈ, ਹਾਲਾਂਕਿ 2 ਜੂਨ ਯਾਨੀ ਅੱਜ ਤੇਜ਼ ਹਵਾਵਾਂ ਨਾਲ ਭਾਰੀ ਮੀਂਹ ਦੀ ਪੂਰੀ ਸੰਭਾਵਨਾ ਜਤਾਈ ਜਾ ਰਹੀ ਹੈ। ਮੌਸਮ ਵਿਭਾਗ ਅਨੁਸਾਰ 7 ਜੂਨ ਤੱਕ ਮੌਸਮ ਵਿੱਚ ਵੱਡੇ ਬਦਲਾਅ ਦੇਖਣ ਨੂੰ ਮਿਲ ਸਕਦੇ ਹਨ। ਅਗਲੇ ਦਿਨਾਂ ਦੀ ਭਵਿੱਖਬਾਣੀ ਅਨੁਸਾਰ ਹਰਿਆਣਾ, ਪੰਜਾਬ ,ਰਾਜਸਥਾਨ ,ਮੱਧ ਪ੍ਰਦੇਸ਼ ਸਮੇਤ ਹੋਰ ਵੀ ਇਲਾਕਿਆਂ 'ਚ ਮੌਸਮ ਕਰਵਟ ਬਦਲ ਸਕਦਾ ਹੈ। ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਕਾਰਨ ਦਿੱਲੀ, ਪੰਜਾਬ ਦੇ ਕਈ ਹਿੱਸਿਆਂ 'ਚ ਮੌਸਮ ਖੁਸ਼ਕ ਹੋ ਸਕਦਾ ਹੈ ।