ਘਰਵਾਲੀ ਨੇ ਆਸ਼ਕ ਨਾਲ ਮਿਲ ਪਤੀ ਨੂੰ ਦਿੱਤੀ ਦਰਦਨਾਕ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪਟਿਆਲਾ ਤੋਂ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਬੀਤੀ ਦਿਨੀਂ ਇੱਕ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ। ਹੁਣ ਪੁਲਿਸ ਵੱਲੋ ਇਸ ਮਾਮਲੇ ਨੂੰ ਸੁਲਝਾ ਲਿਆ ਗਿਆ। ਇਸ ਮਾਮਲੇ ਵਿੱਚ ਪੁਲਿਸ ਨੇ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ । ਪੁਲਿਸ ਅਧਿਕਾਰੀ ਵਰੁਣ ਨੇ ਦੱਸਿਆ ਕਿ ਬੀਤੀ ਦਿਨੀਂ ਰਾਜਪੂਰਾ ਦੇ ਅਧੀਨ ਆਉਂਦੇ ਇਲਾਕੇ 'ਚ 1 ਨੌਜਵਾਨ ਬਲਵਿੰਦਰ ਸਿੰਘ ਬੇਰਹਿਮੀ ਨਾਲ ਕਤਲ ਗਿਆ ਸੀ। ਜਿਸ ਦੀ ਲਾਸ਼ ਕੁਝ ਦਿਨ ਬਾਅਦ ਇੱਕ ਚੋਏ 'ਚੋ ਹੱਥ ਪੈਰ ਬੰਨ੍ਹੀ ਹੋਈ ਮਿਲੀ ਸੀ, ਜਦੋ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਗਈ ਤਾਂ ਪਤਾ ਲੱਗਾ ਕਿ ਬਲਵਿੰਦਰ ਸਿੰਘ ਦੀ ਪਤਨੀ ਰਜਨੀ ਬਾਲਾ ਦਾ ਵਿਆਹ ਤੋਂ ਪਹਿਲਾਂ ਗੁਰਵਿੰਦਰ ਸਿੰਘ ਨਾਲ ਨਾਜਾਇਜ਼ ਸਬੰਧ ਸਨ ਤੇ ਦੋਵਾਂ ਵਿਆਹ ਕਰਵਾਉਣਾ ਚਾਹੁੰਦੇ ਸਨ। ਇਸ ਬਾਰੇ ਬਲਵਿੰਦਰ ਸਿੰਘ ਪਤਾ ਲੱਗ ਗਿਆ, ਜਿਸ ਕਰਕੇ ਉਹ ਆਪਣੀ ਪਤਨੀ ਨਾਲ ਕੁੱਟਮਾਰ ਕਰਦਾ ਸੀ। ਇਸ ਕੁੱਟਮਾਰ ਦਾ ਜਦੋ ਆਸ਼ਕ ਨੂੰ ਪਤਾ ਲੱਗਾ ਤਾਂ ਉਸ ਨੇ ਆਪਣੇ 4 ਸਾਥੀਆਂ ਨੂੰ ਪੈਸੇ ਦਾ ਲਾਲਚ ਦੇ ਕੇ ਬਲਵਿੰਦਰ ਸਿੰਘ ਕਤਲ ਕਰਵਾ ਦਿੱਤਾ। ਫਿਲਹਾਲ ਪੁਲਿਸ ਨੇ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।