ਵਿਆਹ ਕਰਵਾ ਕੇ ਵਿਦੇਸ਼ ਭੇਜੀ ਪਤਨੀ ਨੇ ਕਰ ਦਿੱਤਾ ਇਹ ਕਾਰਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦੇਵੀਗੜ੍ਹ ਦੇ ਪਿੰਡ ਦੁੰਦੀਮਾਜਰਾ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਸਤਵੰਤ ਸਿੰਘ ਨੇ ਪੁਲਿਸ ਨੂੰ ਸ਼ਿਕਾਇਤ 'ਚ ਕਿਹਾ ਕਿ ਇੱਕ ਕੁੜੀ ਨੇ ਉਸ ਨਾਲ ਵਿਆਹ ਕਰਵਾ ਕੇ ਆਸਟ੍ਰੇਲੀਆ ਨਾ ਲਿਜਾ ਕੇ ਉਸ ਨਾਲ ਠੱਗੀ ਕੀਤੀ ਹੈ। ਸਤਵੰਤ ਸਿੰਘ ਨੇ ਕਿਹਾ ਕਿ ਮਨਪ੍ਰੀਤ ਕੌਰ ਪਤਨੀ ਸਤਵੰਤ ਸਿੰਘ ਨਾਲ ਉਸ ਦਾ ਵਿਆਹ ਹੋਇਆ ਸੀ। ਵਿਆਹ ਦਾ ਸਾਰਾ ਖਰਚ ਤੇ ਆਸਟ੍ਰੇਲੀਆ ਜਾਣ ਦਾ ਸਾਰਾ ਖਰਚ ਸਤਵੰਤ ਸਿੰਘ ਤੇ ਉਸ ਦੇ ਪਰਿਵਾਰਿਕ ਮੈਬਰਾਂ ਨੇ ਕੀਤਾ ਸੀ ਪਰ ਵਿਦੇਸ਼ ਜਾਣ ਤੋਂ ਬਾਅਦ ਮਨਪ੍ਰੀਤ ਕੌਰ ਨੇ ਉਸ ਨੂੰ ਵਿਦੇਸ਼ ਨਾ ਬੁਲਾ ਕੇ 30 ਲੱਖ ਰੁਪਏ ਦੋ ਠੱਗੀ ਕਰ ਲਈ। ਉਥੇ ਹੀ ਹੁਣ ਮਨਪ੍ਰੀਤ ਕੌਰ ਦੇ ਪਰਿਵਾਰ ਵਲੋਂ ਮੁੰਡੇ ਵਾਲਿਆਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ। ਪੁਲਿਸ ਅਧਿਕਾਰੀ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।