ਆਸਟ੍ਰੇਲੀਆ ਭੇਜੀ ਪਤਨੀ ਨੇ ਚਾੜ੍ਹ ਦਿੱਤਾ ਇਹ ਚੰਨ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਹਲਵਾਰਾ ਦੇ ਕੋਲ ਪਿੰਡ ਰਾਜੋਆਣਾ ਤੋਂ ਇੱਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਮਨਜਿੰਦਰ ਸਿੰਘ ਨੇ ਪੁਲਿਸ ਨੂੰ ਆਪਣੀ ਪਤਨੀ ਤੇ ਸਹੁਰੇ ਪਰਿਵਾਰ ਖ਼ਿਲਾਫ਼ ਸ਼ਿਕਾਇਤ ਦਿੱਤੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਮਾਮਲੇ ਦੀ ਜਾਂਚ ਕਰਦੇ ਹੋਏ ਮਨਜਿੰਦਰ ਸਿੰਘ ਦੀ ਪਤਨੀ ਅਕਾਸ਼ਦੀਪ ਕੌਰ ਸਮੇਤ ਸਹੁਰੇ ਪਰਿਵਾਰ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ । ਮਨਜਿੰਦਰ ਸਿੰਘ ਨੇ ਦੋਸ਼ ਲਗਾਏ ਹਨ ਕਿ ਉਸ ਦੀ ਪਤਨੀ ਨੇ ਆਪਣੇ ਪਰਿਵਾਰਿਕ ਮੈਬਰਾਂ ਨਾਲ ਮਿਲ ਕੇ ਧੋਖਾਧੜੀ ਕਰਨ ਕੀਤੀ ਤੇ ਨਾ ਹੀ ਉਸ ਨੂੰ ਆਸਟ੍ਰੇਲੀਆ ਸੱਦਿਆ ।

ਪੁਲਿਸ ਅਧਿਕਾਰੀ ਜਸਵਿੰਦਰ ਸਿੰਘ ਅਨੁਸਾਰ ਪੀੜਤ ਮਨਜਿੰਦਰ ਸਿੰਘ ਦਾ ਅਕਾਸ਼ਦੀਪ ਕੌਰ ਨਾਲ ਵਿਆਹ ਹੋਇਆ ਸੀ। ਵਿਆਹ ਤੋਂ ਬਾਅਦ ਅਕਾਸ਼ਦੀਪ ਆਸਟ੍ਰੇਲੀਆ ਚਲੀ ਗਈ ਪਰ ਉਸ ਨੇ ਆਪਣੇ ਪਤੀ ਨੂੰ ਨਹੀ ਸੱਦਿਆ। ਉੱਥੇ ਹੀ ਪੀੜਤ ਮਨਜਿੰਦਰ ਸਿੰਘ ਨੇ ਕਿਹਾ ਦੋਸ਼ੀ ਅਕਾਸ਼ਦੀਪ ਕੌਰ ਤੇ ਸਹੁਰੇ ਪਰਿਵਾਰ ਵਲੋਂ 70 ਲੱਖ ਰੁਪਏ ਦੋ ਠੱਗੀ ਕੀਤੀ ਤੇ ਮੇਰਾ ਫੋਨ ਨੰਬਰ ਵੀ ਬਲਾਕ ਕਰ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।