ਪਤਨੀ ਰਹਿਣਾ ਚਾਹੁੰਦੀ ਸੀ ਲਿਵ – ਇਨ ਰਿਲੇਸ਼ਨਸ਼ਿਪ ‘ਚ, ਫਿਰ ਪਤੀ ਨੇ ਚੱਕਿਆ ਇਹ ਖੌਫ਼ਨਾਕ ਕਦਮ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ੍ਰੀ ਮੁਕਤਸਰ ਸਾਹਿਬ ਤੋਂ ਇਕ ਮਾਮਲਾ ਸਾਹਮਣੇ ਆਈ ਹੈ ਜਿਥੇ ਇਕ ਵਿਅਕਤੀ ਨੇ ਆਪਣੀ ਪਤਨੀ ਤੋਂ ਤੰਗ ਤੋਂ ਕੇ ਖ਼ੁਦਕੁਸ਼ੀ ਕਰ ਲਈ ਹੈ। ਦੱਸ ਦਈਏ ਕਿ ਇਸ ਵਿਅਕਤੀ ਦੇ 4 ਬੱਚੇ ਹੀ ਹਨ। ਕੁਝ ਮਹੀਨੇ ਪਹਿਲਾ ਉਸ ਦੀ ਪਤਨੀ ਕਿਸੇ ਦੂਜੇ ਵਿਅਕਤੀ ਨਾਲ ਚੱਲੀ ਗਈ ਸੀ। ਜਿਸ ਤੋਂ ਬਾਅਦ ਉਹ ਲਿਵ - ਇਨ ਰਿਲੇਸ਼ਨਸ਼ਿਪ 'ਚ ਰਹਿਣਾ ਚਾਹੁੰਦੀ ਸੀ। ਜਿਸ ਤੋਂ ਪਰੇਸ਼ਾਨ ਹੋ ਕੇ ਪਤੀ ਨੇ ਖ਼ੁਦਕੁਸ਼ੀ ਕਰ ਲਈ ਹੈ। ਜ਼ਿਕਰਯੋਗ ਹੈ ਕਿ 45 ਸਾਲਾ ਸੁਨੀਲ ਕੁਮਾਰ ਨੇ ਪਾਣੀ ਪਤਨੀ ਦੇ ਪ੍ਰੇਮ ਸਬੰਧਾਂ ਤੋਂ ਪ੍ਰੇਸ਼ਾਨ ਹੋ ਕੇ ਖ਼ੁਦਕੁਸ਼ੀ ਕਰ ਲਈ ਹੈ।

ਇਸ ਸਬੰਧ ਵਿੱਚ ਪਰਿਵਾਰ ਨੇ ਵੀ ਪੁਲਿਸ 'ਤੇ ਕਈ ਦੋਸ਼ ਲਗਾਏ ਹਨ। ਪਰਿਵਾਰ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਪਤਨੀ ਕਿਸੇ ਹੋਰ ਵਿਅਕਤੀ ਨਾਲ ਚੱਲ ਗਈ ਸੀ। ਜਿਸ ਤੋਂ ਬਾਅਦ ਮ੍ਰਿਤਕ ਇਸ ਮਾਮਲੇ ਨੂੰ ਲੈ ਕੇ ਪੁਲਿਸ ਥਾਣੇ ਦੇ ਚੱਕਰ ਕੱਟ ਰਿਹਾ ਸੀ। ਪੁਲਿਸ ਅਧਿਕਾਰੀਆਂ ਵਲੋਂ ਉਸ ਤੇ ਤਲਾਕ ਲਈ ਦਬਾਅ ਪਾਇਆ ਜਾ ਰਹੀਆਂ ਸੀ। ਜਿਸ ਤੋਂ ਤੰਗ ਹੋ ਕੇ ਉਸ ਨੇ ਇਹ ਕਦਮ ਚੁੱਕਿਆ ਹੈ।

ਪੁਲਿਸ ਦੇ ਉੱਚ ਅਧਿਕਾਰੀ ਨੇ ਕਿਹਾ ਕਿ ਮਾਮਲੇ ਦੀ ਜਾਂਚ ਕੀਤੀ ਜਾਵੇਗੀ। ਪੁਲਿਸ ਨੇ ਕਿਹਾ ਕਿ ਪਹਿਲਾ ਜੋ ਮ੍ਰਿਤਕ ਦੀ ਸ਼ਿਕਾਇਤ ਆਈ ਸੀ। ਉਸ ਦੋ ਬਾਅਦ ਦੋਵਾਂ ਪਾਰਟੀਆਂ ਨੂੰ ਬੁਲਾਇਆ ਗਿਆ। ਇਸ ਤੇ ਉਸ ਦੀ ਪਤਨੀ ਨੇ ਕਿਹਾ ਸੀ ਕਿ ਉਹ ਲਿਵ - ਇਨ ਰਿਲੇਸ਼ਨਸ਼ਿਪ ਵਿੱਚ ਹੀ ਰਹਿਣਾ ਚਾਹੁੰਦੀ ਹੈ। ਪੁਲਿਸ ਵਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।