ਲੱਖਾਂ ਰੁਪਏ ਲਗਾ ਕੈਨੇਡਾ ਭੇਜੀ ਪਤਨੀ ਨੇ ਬਦਲੇ ਤੇਵਰ, ਜਾਣੋ ਪੂਰਾ ਮਾਮਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜ਼ੀਰਾ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆ ਰਿਹਾ ਹੈ ,ਜਿੱਥੇ ਆਪਣੇ ਪੇਕੇ ਪਰਿਵਾਰ ਨਾਲ ਮਿਲ ਕੇ ਪਤੀ ਨਾਲ ਕੁੜੀ ਨੇ ਲੱਖਾਂ ਰੁਪਏ ਦੀ ਠੱਗੀ ਕੀਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਸ਼ਿਕਾਇਤਕਰਤਾ ਗੁਰਸਿਵਰਨ ਸਿੰਘ ਨੇ ਕਿਹਾ ਕਿ ਉਸ ਨੇ ਆਪਣੀ ਪਤਨੀ ਗੁਲਸ਼ਨਪ੍ਰੀਤ ਕੌਰ ਨੂੰ 17 ਲੱਖ ਰੁਪਏ ਖਰਚ ਕਰਕੇ ਕੈਨੇਡਾ ਭੇਜਿਆ ਸੀ। ਪਤਨੀ ਨੇ ਵਿਦੇਸ਼ ਜਾਣ ਤੋਂ ਪਹਿਲਾਂ ਉਸ ਨੂੰ ਕਿਹਾ ਸੀ ਕਿ ਉਹ ਵਿਦੇਸ਼ ਜਾਣ ਤੋਂ ਕੁਝ ਮਹੀਨੇ ਬਾਅਦ ਉਸ ਨੂੰ ਸਪੋਸ ਵੀਜ਼ੇ 'ਤੇ ਬੁਲਾ ਲਵੇਗੀ ਪਰ ਜਦੋ ਉਸ ਨੇ ਆਪਣੀ ਪਤਨੀ ਨੂੰ ਵਿਦੇਸ਼ ਆਉਣ ਲਈ ਕੁਝ ਦਸਤਾਵੇਜ਼ਾਂ ਦੀ ਮੰਗ ਕੀਤੀ ਤਾਂ ਉਸ ਨੇ ਗੱਲ ਕਰਨੀ ਬੰਦ ਕਰ ਦਿੱਤੀ। ਜਿਸ ਤੋਂ ਬਾਅਦ ਸ਼ਿਕਾਇਤਕਰਤਾ ਨੇ ਆਪਣੇ ਸਹੁਰਾ ਪਰਿਵਾਰ ਨਾਲ ਸੰਪਰਕ ਕੀਤਾ। ਜਿਸ ਦੇ ਚਲਦੇ ਸਹੁਰਾ ਪਰਿਵਾਰ ਨੇ ਕੁਝ ਪੈਸੇ ਵਾਪਸ ਕਰ ਦਿੱਤੇ ਤੇ 9 ਲੱਖ ਰੁਪਏ ਵਾਪਸ ਨਹੀਂ ਕੀਤੇ। ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

More News

NRI Post
..
NRI Post
..
NRI Post
..