ਮਹਿਲਾ ਨੇ ਆਪਣੇ 2 ਪੁੱਤਾਂ ਸਣੇ ਖੂਹ ‘ਚ ਛਾਲ ਮਾਰ ਕੀਤੀ ਖ਼ੁਦਕੁਸ਼ੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਰਾਜਸਥਾਨ ਦੇ ਝੁੰਝਨੂ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਸ਼ਿਓਪੁਰਾ ਦੇ ਗੋਦਾਰੋਂ ਕਾ ਬਾਸ ਵਿੱਚ ਇੱਕ ਮਹਿਲਾ ਨੇ ਆਪਣੇ 2 ਪੁੱਤਾਂ ਸਣੇ ਖੂਹ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮਹਿਲਾ ਤੇ ਇੱਕ ਬੱਚੇ ਦੀ ਮੌਤ ਹੋ ਗਈ ,ਜਦਕਿ ਇੱਕ ਬੱਚਾ ਬਚ ਗਿਆ। ਦੱਸਿਆ ਜਾ ਰਿਹਾ ਪਿੰਡ ਸ਼ਿਓਪੁਰਾ ਦੀ ਰਹਿਣ ਵਾਲੀ ਸੋਨੀਆ ਨੇ ਆਪਣੇ 2 ਬੱਚਿਆਂ ਸਣੇ ਖੂਹ 'ਚ ਛਾਲ ਮਾਰ ਦਿੱਤੀ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ 'ਤੇ ਪਹੁੰਚ ਪਿੰਡ ਵਾਸੀਆਂ ਦੀ ਮਦਦ ਨਾਲ ਲਾਸ਼ਾ ਨੂੰ ਕਬਜ਼ੇ 'ਚ ਲੈ ਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਦਕਿ ਦੂਜੇ ਬੱਚੇ ਨੂੰ ਇਲਾਜ਼ ਲਈ ਹਸਪਤਾਲ ਭਰਤੀ ਕਰਵਾਇਆ ਗਿਆ ।