ਨੌਜਵਾਨ ਨੇ ਪ੍ਰੇਮ ਜਾਲ ‘ਚ ਫਸਾ ਕੁੜੀ ਨਾਲ ਕੀਤਾ ਵੱਡਾ ਕਾਰਾ…

by Rimpi Sharma

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਦੁਬਈ 'ਚ ਪ੍ਰੇਮ ਜਾਲ ਵਿੱਚ ਫਸਾ ਨੌਜਵਾਨ ਨੇ ਕੁੜੀ ਕੋਲੋਂ ਲੱਖਾਂ ਰੁਪਏ ਦੀ ਠੱਗੀ ਕੀਤੀ ਤੇ ਉਸ ਨਾਲ ਸਰੀਰਕ ਸ਼ੋਸ਼ਣ ਕਰਕੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਜਿਸ ਤੋਂ ਬਾਅਦ ਕੁੜੀ ਨੇ ਇੱਕ ਹੋਟਲ ਵਿੱਚ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਉਤਰ ਪ੍ਰਦੇਸ਼ ਦੀ ਰਹਿਣ ਵਾਲੀ ਮੈਥਿਉ ਦੇ ਰੂਪ 'ਚ ਹੋਈ ਹੈ। ਫਿਲਹਾਲ ਪੁਲਿਸ ਨੇ ਮ੍ਰਿਤਕ ਦੀ ਮਾਤਾ ਦੇ ਬਿਆਨਾਂ ਆਧਾਰ ਮਾਮਲਾ ਦਰਜ਼ ਕਰਕੇ ਦੋਸ਼ੀ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

ਕੁੜੀ ਨੇ ਮਾਤਾ ਰੀਟਾ ਨੇ ਕਿਹਾ ਕੁੜੀ 2 ਸਾਲ ਤੋਂ ਦੁਬਈ 'ਚ ਮੋਬਾਈਲ ਦੀ ਦੁਕਾਨ 'ਤੇ ਕੰਮ ਕਰਦੀ ਸੀ ਤੇ ਜਲੰਧਰ ਦੇ ਰਹਿਣ ਵਾਲਾ ਨੌਜਵਾਨ ਗੁਰਮਿੰਦਰ ਸਿੰਘ ਵੀ ਦੁਬਈ ਵਿੱਚ ਸਕਿਉਰਿਟੀ ਗਾਰਡ ਦਾ ਕੰਮ ਕਰਦਾ ਹੈ। ਨੌਜਵਾਨ ਗੁਰਮਿੰਦਰ ਨੇ ਕੁੜੀ ਨੂੰ ਆਪਣੇ ਪ੍ਰੇਮ ਜਾਲ 'ਚ ਫਸਾ ਲਿਆ ।ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਗੁਰਮਿੰਦਰ ਨਵੰਬਰ ਵਿੱਚ ਭਾਰਤ ਵਾਪਸ ਆ ਗਿਆ ਤੇ ਉਸ ਨੇ ਬਿਨਾਂ ਕੁੜੀ ਨੂੰ ਦੱਸੇ ਦੂਜੀ ਕੁੜੀ ਨਾਲ ਵਿਆਹ ਕਰਵਾ ਲਿਆ। ਇਸ ਗੱਲ ਦਾ ਜਦੋ ਕੁੜੀ ਨੂੰ ਪਤਾ ਲੱਗਾ ਤਾਂ ਉਸ ਨੇ ਅੰਮ੍ਰਿਤਸਰ ਇੱਕ ਹੋਟਲ 'ਚ ਆ ਕੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।