ਕੁੜੀ ਨੂੰ ਪਿਆਰ ‘ਚ ਫਸਾ ਨੌਜਵਾਨ ਨੇ ਕੀਤਾ ਇਹ ਕਾਰਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮੋਗਾ ਤੋਂ ਇਕ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇਕ ਕੁੜੀ ਨੇ ਆਪਣੇ ਪ੍ਰੇਮੀ 'ਤੇ ਦੋਸ਼ ਲਗਾਉਂਦੇ ਕਿਹਾ ਉਸ ਨੇ ਪਹਿਲਾਂ ਆਪਣੇ ਪ੍ਰੇਮ ਜਾਲ 'ਚ ਫਸਾ ਕੇ ਫਿਰ ਉਸ ਨੂੰ ਬਦਨਾਮ ਕਰਨ ਦੀ ਨੀਅਤ ਨਾਲ ਸੋਸ਼ਲ ਮੀਡੀਆ 'ਤੇ ਤਸਵੀਰਾਂ ਸਾਂਝੀਆਂ ਕਰ ਦਿੱਤੀਆਂ। ਪੀੜਤ ਕੁੜੀ ਨੇ ਕਿਹਾ ਡੇਢ ਸਾਲ ਪਹਿਲਾਂ ਉਸਦੀ ਮੁਲਾਕਾਤ ਧਰਮਵੀਰ ਸਿੰਘ ਨਾਲ ਹੋਈ ਸੀ। ਜਿਸ ਤੋਂ ਬਾਅਦ ਧਰਮਵੀਰ ਨੇ ਉਸ ਨੂੰ ਪਿਆਰ ਦੇ ਜਾਲ 'ਚ ਫਸਾ ਲਿਆ ਤੇ ਬਾਅਦ 'ਚ ਉਸ ਨੂੰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਵਿਰੋਧ ਕਰਨ 'ਤੇ ਦੋਸ਼ੀ ਧਮਕੀਆਂ ਦੇਣ ਲੱਗ ਗਿਆ। ਪੀੜਤ ਨੇ ਕਿਹਾ ਦੋਸ਼ੀ ਨੇ ਉਸ ਨੂੰ ਬਦਨਾਮ ਕਰਨ ਦੀ ਨੀਅਤ ਨਾਲ ਸੋਸ਼ਲ ਮੀਡੀਆ 'ਤੇ ਤਸਵੀਰਾਂ ਸਾਂਝੀਆਂ ਕਰ ਦਿੱਤੀਆਂ ਤੇ ਮੇਰੇ ਰਿਸ਼ਤੇਦਾਰਾਂ ਨੂੰ ਵੀ ਭੇਜ ਦਿੱਤੀਆਂ। ਜਿਸ ਕਾਰਨ ਹੁਣ ਮੇਰਾ ਰਿਸ਼ਤਾ ਟੁੱਟ ਗਿਆ । ਫਿਲਹਾਲ ਪੁਲਿਸ ਵਲੋਂ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ । ਦੋਸ਼ੀ ਧਰਮਵੀਰ ਦੀ ਭਾਲ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..