ਮਾਨਸਾ (ਪਾਇਲ): ਤੁਹਾਨੂੰ ਦੱਸ ਦਇਏ ਕਿ ਅੱਜ ਦੁਪਹਿਰ ਇੱਕ ਲੋਹੇ ਦੇ ਕਾਰੀਗਰ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ।
ਜਾਣਕਾਰੀ ਦਿੰਦੇ ਹੋਏ, ਥਾਣਾ 2 ਦੇ ਜਾਂਚ ਅਧਿਕਾਰੀ ਸੁਖਪਾਲ ਸਿੰਘ ਨੇ ਦੱਸਿਆ ਕਿ ਸੁਰਿੰਦਰ ਸਿੰਘ ਉਰਫ ਜੱਗੀ ਪੁੱਤਰ ਅਜੀਤ ਸਿੰਘ ਵਾਸੀ ਦਲੇਲ ਸਿੰਘ ਵਾਲਾ, ਜੋ ਕਿ ਇੱਕ ਪੇਸ਼ੇਵਰ ਮਿਸਤਰੀ ਸੀ। ਅੱਜ ਰੋਜ਼ਾਨਾ ਦੀ ਤਰ੍ਹਾਂ ਜਦੋਂ ਉਹ ਮਾਨਸਾ ਦੇ ਲਲੂਆਣਾ ਰੋਡ ਨੇੜੇ ਇੱਕ ਘਰ ਦਾ ਮੇਨ ਗੇਟ ਲਗਾ ਰਿਹਾ ਸੀ ਤਾਂ ਉਸ ਸਮੇਂ ਸੁਰਿੰਦਰ ਸਿੰਘ ਨੇ ਲੋਹੇ ਦੀ ਰਾਡ ਚੁੱਕੀ ਤਾਂ ਉਹ ਅਚਾਨਕ ਬਿਜਲੀ ਦੀਆਂ ਤਾਰਾਂ ਨਾਲ ਟਕਰਾ ਗਈ, ਜਿਸ ਕਾਰਨ ਸੁਰਿੰਦਰ ਸਿੰਘ ਦੀ ਮੌਤ ਹੋ ਗਈ।
ਇਸ ਦੌਰਾਨ ਜਾਂਚ ਅਧਿਕਾਰੀ ਸੁਖਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਸੁਰਿੰਦਰ ਸਿੰਘ ਦੀ ਪਤਨੀ ਦੇ ਬਿਆਨਾਂ ਦੇ ਆਧਾਰ ’ਤੇ 194 ਬੀ.ਐਨ.ਐਸ. ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮ੍ਰਿਤਕ ਸੁਰਿੰਦਰ ਸਿੰਘ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਉਸਦੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਨੌਜਵਾਨ ਦੀ ਮੌਤ ਤੋਂ ਬਾਅਦ ਪਰਿਵਾਰ 'ਤੇ ਦੁੱਖ ਦਾ ਪਹਾੜ ਡਿੱਗ ਪਿਆ ਹੈ ਅਤੇ ਉਨ੍ਹਾਂ ਦਾ ਰੋ-ਰੋ ਕੇ ਬੁਰਾ ਹਾਲ ਹੋਇਆ ਹੈ।



