ਨੌਜਵਾਨ ਨੇ ਪ੍ਰੇਮਿਕਾ ਦੀਆਂ ਅਸ਼ਲੀਲ ਤਸਵੀਰਾਂ ਭੇਜਿਆ ਦੋਸਤਾਂ ਨੂੰ ਫਿਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਾਲੇਰਕੋਟਲਾ ਤੋਂ ਸ਼ਰਮਨਾਕ ਘਟਨਾ ਸਾਹਮਣੇ ਆ ਰਹੀ ਹੈ, ਜਿੱਥੇ ਸਾਊਦੀ ਅਰਬ ਵਿੱਚ ਬੈਠੇ ਪੰਜਾਬ ਦੇ ਨੌਜਵਾਨ ਨੇ ਸ਼ਰਮਸਾਰ ਕਰ ਦੇਣ ਵਾਲਾ ਕਾਰਾ ਕੀਤਾ ਹੈ। ਦੱਸਿਆ ਜਾ ਰਿਹਾ ਦੋਸ਼ੀ ਮਾਲੇਰਕੋਟਲਾ ਦਾ ਰਹਿਣ ਵਾਲਾ ਹੈ । ਉਸ ਨੇ ਪਹਿਲਾਂ ਆਪਣੀ ਪ੍ਰੇਮਿਕਾ ਨਾਲ ਵੀਡੀਓ ਕਾਲ ਕਰਕੇ ਉਸ ਨੂੰ ਕੱਪੜੇ ਉਤਾਰ ਲਈ ਕਿਹਾ ਤੇ ਫਿਰ ਕੁੜੀ ਦੀਆਂ ਅਸ਼ਲੀਲ ਤਸਵੀਰਾਂ ਦੇ ਸਕਰੀਨ ਸ਼ਾਟ ਲੈ ਕੇ ਆਪਣੇ ਦੋਸਤਾਂ ਨੂੰ ਭੇਜ ਕੇ ਵਾਇਰਲ ਕਰ ਦਿੱਤੀਆਂ । ਜਿਸ ਤੋਂ ਬਾਅਦ ਕੁੜੀ ਨੂੰ ਬਲੈਕਮੇਲ ਕਰਕੇ ਉਸ ਕੋਲੋਂ ਪੈਸੇ ਲਏ। ਹੱਦ ਤਾ ਉਸ ਸਮੇ ਹੋ ਗਈ ਜਦੋ ਨੌਜਵਾਨ ਕੁੜੀ ਨੂੰ ਬਲੈਕਮੇਲ ਕਰਨ ਲਈ ਉਸ ਦੇ ਘਰ ਤੱਕ ਪਹੁੰਚ ਗਏ ।

ਪਰਿਵਾਰਿਕ ਮੈਬਰਾਂ ਨੇ ਦੋਵੇ ਨੌਜਵਾਨਾਂ ਨੂੰ ਕਾਬੂ ਕਰਕੇ ਪੁਲਿਸ ਦੇ ਹਵਾਲੇ ਕਰ ਦਿੱਤਾ ਹੈ। ਪੀੜਤਾ ਅਨੁਸਾਰ ਨਾਸਰ ਅਲੀ ਨਾਂ ਦੇ ਨੌਜਵਾਨ ਨੇ ਉਸ ਦੇ ਸਕਰੀਨ ਸ਼ਾਟ ਸੋਸ਼ਲ ਮੀਡੀਆ 'ਤੇ ਵਾਇਰਲ ਕਰਕੇ ਉਸ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ। ਨਾਸਰ ਨੇ ਉਸ ਕੋਲੋਂ 20 ਹਜ਼ਾਰ ਰੁਪਏ ਦੀ ਮੰਗ ਕੀਤੀ। ਪੈਸੇ ਨਾ ਦੇਣ 'ਤੇ ਨਾਸਰ ਨੇ ਇਤਰਾਜ਼ਯੋਗ ਤਸਵੀਰਾਂ ਆਪਣੇ ਦੋਸਤ ਮੁਹੰਮਦ ਨੂੰ ਭੇਜ ਦਿੱਤੀਆਂ ।

ਮੁਹੰਮਦ ਜ਼ਾਹਿਦ ਕੁਝ ਮਹੀਨੇ ਪਹਿਲਾਂ ਹੀ ਸਾਊਦੀ ਅਰਬ ਤੋਂ ਵਾਪਸ ਆਇਆ ਸੀ, ਉਸ ਨੇ ਪੀੜਤਾ ਨੂੰ ਬਲੈਕਮੇਲ ਕਰਨਾ ਸ਼ੁਰੂ ਕਰ ਦਿੱਤਾ । ਪ੍ਰੇਸ਼ਾਨ ਹੋ ਕੇ ਪੀੜਤਾ ਨੇ ਆਪਣੇ ਪਿਤਾ ਦੇ ਫੋਨ ਤੋਂ 12500 ਰੁਪਏ ਭੇਜ ਦਿੱਤੇ । ਹਾਲਾਂਕਿ ਸ਼ਿਕਾਇਤ ਮਿਲਦੇ ਹੀ ਪੁਲਿਸ ਨੇ ਦੋਸ਼ੀ ਮੁਹੰਮਦ ਜ਼ਾਹਿਦ ਤੇ ਮੁਹੰਮਦ ਕਾਸਿਮ ਨੂੰ ਗ੍ਰਿਫ਼ਤਾਰ ਕਰਕੇ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕਰ ਲਿਆ ਹੈ, ਜਦਕਿ ਮੁੱਖ ਦੋਸ਼ੀ ਨਾਸਰ ਅਲੀ ਸਾਊਦੀ ਅਰਬ 'ਚ ਬੈਠਾ ਹੈ ।ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।

More News

NRI Post
..
NRI Post
..
NRI Post
..