ਜਲੰਧਰ (ਨੇਹਾ) : ਜਲੰਧਰ 'ਚ ਇਕ ਨੌਜਵਾਨ ਵਲੋਂ ਖੌਫਨਾਕ ਕਦਮ ਚੁੱਕਣ ਦਾ ਮਾਮਲਾ ਸਾਹਮਣੇ ਆਇਆ ਹੈ। ਅਵਤਾਰ ਨਗਰ 'ਚ ਇਕ ਨੌਜਵਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ ਸ਼ੇਖ ਸਫਰਾਨਾ ਉਰਫ ਸਾਹਿਲ ਵਾਸੀ ਮੰਗੂ ਬਸਤੀ, ਜੋ ਕਿ ਹੁਣ ਅਵਤਾਰ ਨਗਰ ਦੇ ਰਹਿਣ ਵਾਲੇ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸਾਹਿਲ ਦੇ ਫਾਹਾ ਲੈਣ ਦੀ ਸੂਚਨਾ ਮਿਲਦਿਆਂ ਹੀ ਦੇਰ ਰਾਤ ਉਸ ਨੂੰ ਤੁਰੰਤ ਸਿਵਲ ਹਸਪਤਾਲ ਲਿਜਾਇਆ ਗਿਆ ਜਿੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਘਟਨਾ ਦੀ ਸੂਚਨਾ ਮਿਲਦੇ ਹੀ ਥਾਣਾ ਭਾਰਗਵ ਕੈਂਪ ਦੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਪਹੁੰਚਾਇਆ। ਥਾਣਾ ਭਾਰਗਵ ਕੈਂਪ ਵਿੱਚ ਤਾਇਨਾਤ ਸਬ ਇੰਸਪੈਕਟਰ ਸਰਬਜੀਤ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਦੂਜੇ ਪਾਸੇ ਮ੍ਰਿਤਕ ਸਾਹਿਲ ਦੀ ਮਾਂ ਰੂਬੀ ਦਾ ਕਹਿਣਾ ਹੈ ਕਿ ਉਸ ਦੇ ਲੜਕੇ ਨੇ ਇਕ ਸਾਲ ਪਹਿਲਾਂ ਸਜਨੀ ਨਾਂ ਦੀ ਲੜਕੀ ਨਾਲ ਪ੍ਰੇਮ ਵਿਆਹ ਕਰਵਾਇਆ ਸੀ ਅਤੇ ਉਹ ਅਵਤਾਰ ਨਗਰ ਵਿਚ ਆਪਣੀ ਪਤਨੀ ਨਾਲ ਰਹਿੰਦਾ ਸੀ। ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਉਸ ਦਾ ਪੂਰਾ ਪਰਿਵਾਰ ਮੂਲ ਰੂਪ ਤੋਂ ਬਿਹਾਰ ਦਾ ਰਹਿਣ ਵਾਲਾ ਹੈ। ਬੀਤੀ ਰਾਤ ਉਨ੍ਹਾਂ ਨੂੰ ਫ਼ੋਨ 'ਤੇ ਸੂਚਨਾ ਮਿਲੀ ਕਿ ਸਾਹਿਲ ਦੀ ਸਿਹਤ ਠੀਕ ਨਹੀਂ ਹੈ। ਜਦੋਂ ਉਨ੍ਹਾਂ ਨੇ ਉਸ ਨੂੰ ਹਸਪਤਾਲ ਲੈ ਕੇ ਜਾਣ ਲਈ ਕਿਹਾ, ਪਰ ਫੋਨ 'ਤੇ ਉਸ ਨੂੰ ਕਿਹਾ ਗਿਆ ਕਿ ਤੁਸੀਂ ਲੋਕ ਆਓ, ਉਸ ਦੀ ਸਿਹਤ ਬਹੁਤ ਖਰਾਬ ਹੈ। ਇਸ ਤੋਂ ਬਾਅਦ ਜਦੋਂ ਪਰਿਵਾਰ ਵਾਲੇ ਹਸਪਤਾਲ ਪਹੁੰਚੇ ਤਾਂ ਸਾਹਿਲ ਦੀ ਮੌਤ ਦੀ ਖਬਰ ਮਿਲੀ। ਮ੍ਰਿਤਕ ਦੀ ਮਾਂ ਨੇ ਅੱਗੇ ਦੱਸਿਆ ਕਿ ਸਾਹਿਲ ਦੇ ਘਰ ਤੋਂ ਉਨ੍ਹਾਂ ਦਾ ਘਰ ਕਰੀਬ ਡੇਢ ਕਿਲੋਮੀਟਰ ਦੂਰ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਸਾਹਿਲ ਦੀ ਗਰਦਨ 'ਤੇ ਫਾਹੇ ਦੇ ਨਿਸ਼ਾਨ ਸਨ, ਬਾਕੀ ਦਾ ਪਤਾ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਲੱਗੇਗਾ।
ਦੂਜੇ ਪਾਸੇ ਮਕਾਨ ਮਾਲਕ ਨੇ ਦੱਸਿਆ ਕਿ ਸਾਹਿਬ ਦੀ ਲਾਸ਼ ਲਟਕ ਰਹੀ ਸੀ, ਜਿਸ ਨੂੰ ਸਿਵਲ ਹਸਪਤਾਲ ਪਹੁੰਚਾਇਆ ਗਿਆ। ਮ੍ਰਿਤਕ ਸਾਹਿਲ ਦੇ ਪਿਤਾ ਨੇ ਪੁਲਸ ਨੂੰ ਦੱਸਿਆ ਕਿ ਮਕਾਨ ਮਾਲਕ ਨੇ ਦੱਸਿਆ ਕਿ ਸਾਹਿਲ ਸ਼ਾਮ ਤੱਕ ਕਾਫੀ ਖੁਸ਼ ਸੀ। ਸਭ ਕੁਝ ਠੀਕ ਚੱਲ ਰਿਹਾ ਸੀ। ਪਰ ਦੇਰ ਰਾਤ ਜਦੋਂ ਉਹ ਕਿਸੇ ਕੰਮ ਲਈ ਘਰ ਜਾ ਰਿਹਾ ਸੀ ਤਾਂ ਉਸ ਨੂੰ ਉਕਤ ਘਟਨਾ ਦਾ ਪਤਾ ਲੱਗਾ। ਜਦੋਂ ਉਨ੍ਹਾਂ ਨੇ ਦਰਵਾਜ਼ਾ ਖੋਲ੍ਹ ਕੇ ਦੇਖਿਆ ਕਿ ਸਾਹਿਬ ਫਾਹੇ ਨਾਲ ਲਟਕ ਰਹੇ ਸਨ ਤਾਂ ਉਨ੍ਹਾਂ ਨੂੰ ਹੇਠਾਂ ਉਤਾਰ ਕੇ ਹਸਪਤਾਲ ਲਿਜਾਇਆ ਗਿਆ, ਪਰ ਉਨ੍ਹਾਂ ਦੀ ਮੌਤ ਹੋ ਚੁੱਕੀ ਸੀ।