ਜ਼ਮੀਨ ਗਹਿਣੇ ਰੱਖ ਗਰੀਸ ਗਏ ਨੌਜਵਾਨ ਦੀ ਸ਼ੱਕੀ ਹਾਲਾਤ ‘ਚ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਗੁਰਦਾਸਪੁਰ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਅਹਿਮਦਾਬਾਦ ਦੇ ਨੌਜਵਾਨ ਦੀ ਗਰੀਸ 'ਚ ਸ਼ੱਕੀ ਹਾਲਾਤ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਗੁਰਪਿੰਦਰ ਸਿੰਘ ਦੇ ਰੂਪ 'ਚ ਹੋਈ ਹੈ । ਜਿਸ ਦੀ ਗਰੀਸ 'ਚ ਅੱਜ ਸ਼ੱਕੀ ਹਾਲਤ 'ਚ ਮੌਤ ਹੋ ਗਈ। ਮ੍ਰਿਤਕ ਗੁਰਪਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ । ਮ੍ਰਿਤਕ ਨੌਜਵਾਨ ਕਾਫੀ ਗਰੀਬ ਪਰਿਵਾਰ ਨਾਲ ਸਬੰਧਤ ਸੀ ਤੇ ਡੇਢ ਏਕੜ ਜ਼ਮੀਨ ਗਹਿਣੇ ਰੱਖ ਕੇ ਗਰੀਸ ਗਿਆ ਸੀ । ਗੁਰਪਿੰਦਰ ਦੇ ਪਿਤਾ ਦੀ ਵੀ ਮੌਤ ਹੋ ਚੁੱਕੀ ਹੈ ,ਉੱਥੇ ਹੀ ਗੁਰਪਿੰਦਰ ਆਪਣੇਪਿੱਛੇ ਆਪਣੀ ਪਤਨੀ ਤੇ ਮਾਂ ਛੱਡ ਗਿਆ ।ਇਸ ਘਟਨਾ ਨਾਲ ਪਰਿਵਾਰਿਕ ਮੈਬਰਾਂ ਦਾ ਰੋ ਰੋ ਬੁਰਾ ਹਾਲ ਹੈ, ਜਦਕਿ ਪਿੰਡ 'ਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ।ਪੀੜਤ ਪਰਿਵਾਰ ਵਲੋਂ ਪੰਜਾਬ ਸਰਕਾਰ ਕੋਲੋਂ ਅਪੀਲ ਕੀਤੀ ਜਾ ਰਹੀ ਕਿ ਉਨ੍ਹਾਂ ਦੇ ਪੁੱਤ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦੀ ਜਾਵੇ ।