ਫਿਰ ਹੋਈ ਸ੍ਰੀ ਗੁਟਕਾ ਸਾਹਿਬ ਦੀ ਬੇਅਦਬੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਫਗਵਾੜਾ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ, ਜਿਥੇ ਸ੍ਰੀ ਗੁਟਕਾ ਸਾਹਿਬ ਦੀ ਫਿਰ ਬੇਅਦਬੀ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਥਾਣੇ ਤੋਂ ਸਿਰਫ਼ 300 ਮੀਟਰ ਦੂਰ ਪੁਰਾਣੇ ਸਿਵਲ ਹਸਪਤਾਲ ਦੇ ਨੇੜੇ ਬਈ ਇਮਾਰਤ ਤੇ ਸਫਾਈ ਕਰਮਚਾਰੀਆਂ ਨੂੰ ਸ੍ਰੀ ਗੁਟਕਾ ਸਾਹਿਬ ਦੇ ਅੰਗ ਖਿਲਰੇ ਮਿਲੇ ਹਨ। ਬੇਅਦਬੀ ਦੀ ਇਸ ਘਟਨਾ ਨਾਲ ਲੋਕਾਂ ਵਿੱਚ ਰੋਸ ਦੇਖਣ ਨੂੰ ਮਿਲ ਰਿਹਾ ਹੈ।

ਇਸ ਘਟਨਾ ਦੀ ਸੂਚਨਾ ਤੋਂ ਬਾਅਦ ਮੌਕੇ ਤੇ ਭਾਰੀ ਪੁਲਿਸ ਫੋਰਸ ਪਹੁੰਚੀ । ਇਸ ਘਟਨਾ ਦੀ ਸੂਚਨਾ ਤੋਂ ਬਾਅਦ ਮੌਕੇ ਤੇ ਸਿੱਖ ਜਥੇਬੰਦੀਆਂ ਦੇ ਨੁਮਾਇੰਦੇ ਹੀ ਮੌਕੇ ਤੇ ਪਹੁੰਚੇ । ਉਨ੍ਹਾਂ ਵਲੋਂ ਇਸ ਘਟਨਾ ਦੀ ਨਿੰਦਾ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਦੇ ਮਾਹੋਲ ਨੂੰ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ।ਇਸ ਮਾਮਲੇ ਨੂੰ ਲੈ ਕੇ ਬਣਦੀ ਕਾਰਵਾਈ ਹੋਣੀ ਚਾਹੀਦੀ ਹੈ । ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਦੋਸ਼ੀਆਂ ਨੂੰ ਜਲਦ ਗ੍ਰਿਫਤਾਰ ਕੀਤਾ ਜਾਵੇਗਾ।