ਮੇਰੇ ਸੰਪਰਕ ਵਿਚ ਕਈ ਕਾਂਗਰਸੀ ਹਨ, ਸਮਾਂ ਆਉਣ ’ਤੇ ਸਾਰੀ ਸਥਿਤੀ ਸਾਫ ਕਰੂੰਗਾ : ਕੈਪਟਨ

by vikramsehajpal

ਚੰਡੀਗੜ੍ਹ (ਦੇਵ ਇੰਦਰਜੀਤ) : ਨਵੀਂ ਪਾਰਟੀ ਬਣਾਉਣ ’ਤੇ ਸਵਾਲ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਸੀਂ ਇਸ ’ਤੇ ਕੰਮ ਕਰ ਰਹੇ ਹਾਂ। ਸਾਡੇ ਵਕੀਲ ਕਾਨੂੰਨੀ ਪ੍ਰਕਿਰਿਆ ਪੂਰੀ ਕਰ ਰਹੇ ਹਨ। ਇਸ ਲਈ ਬਕਾਇਦਾ ਚੋਣ ਕਮਿਸ਼ਨ ਨੂੰ ਨਵੀਂ ਪਾਰਟੀ ਦਾ ਨਾਂ ਵੀ ਭੇਜਿਆ ਗਿਆ ਹੈ, ਚੋਣ ਕਮਿਸ਼ਨ ਵਲੋਂ ਹਰੀ ਝੰਡੀ ਆਉਣ ’ਤੇ ਨਵੀਂ ਪਾਰਟੀ ਦਾ ਐਲਾਨ ਕੀਤਾ ਜਾਵੇਗਾ।

ਕੈਪਟਨ ਨੇ ਖੁਲਾਸਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਸਾਰੀਆਂ 117 ਵਿਧਾਨ ਸਭਾ ਸੀਟਾਂ ’ਤੇ ਚੋਣ ਲੜੇਗੀ ਅਤੇ ਜ਼ਬਰਦਸਤ ਟੱਕਰ ਦੇਵੇਗੀ। ਕੈਪਟਨ ਨੇ ਕਿਹਾ ਕਿ ਉਨ੍ਹਾਂ ਦੇ ਸੰਪਰਕ ਵਿਚ ਕਈ ਕਾਂਗਰਸੀ ਹਨ, ਸਮਾਂ ਆਉਣ ’ਤੇ ਸਾਰੀ ਸਥਿਤੀ ਸਾਫ ਕੀਤੀ ਜਾਵੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਵਿਰੋਧੀਆਂ ’ਤੇ ਵੱਡਾ ਹਮਲਾ ਕਰਦੇ ਹੋਏ ਸਾਢੇ ਚਾਰ ਸਾਲਾਂ ਵਿਚ 92 ਫੀਸਦੀ ਵਾਅਦੇ ਪੂਰੇ ਕਰਨ ਦਾ ਦਾਅਵਾ ਕੀਤਾ ਹੈ। ਕੈਪਟਨ ਨੇ ਕਿਹਾ ਕਿ ਵਿਰੋਧੀਆਂ ਵਲੋਂ ਕੰਮ ਨਾ ਹੋਣ ਦੇ ਝੂਠੇ ਇਲਜ਼ਾਮ ਲਗਾਏ ਜਾ ਰਹੇ ਹਨ।

ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਕਾਂਗਰਸ ਦਾ 2017 ਦਾ ਚੋਣ ਮੈਨੀਫੈਸਟੋ ਲੈ ਕੇ ਪਹੁੰਚੇ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਚੋਣ ਮੈਨੀਫੈਸਟੋ ਦੇ ਸਾਰੇ ਵਾਅਦੇ ਪੂਰੇ ਕੀਤੇ ਹਨ ਅਤੇ ਇਸ ਤੋਂ ਇਲਾਵਾ ਵੀ ਉਨ੍ਹਾਂ ਕਈ ਵੱਡੇ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਵਿਰੋਧੀ ਜਾਣ ਬੁੱਝ ਕੇ ਮੇਰਾ ਮਜ਼ਾਕ ਉਡਾ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ 18 ਸੂਤਰੀ ਏਜੰਡਾ ਪਾਰ ਕਰ ਚੁੱਕਾ ਹਾਂ। ਅਸੀਂ ਬਿਨਾਂ ਮੈਨੀਫੈਸਟੋ ਦੇ ਵੀ ਕਈ ਕੰਮ ਕੀਤੇ ਹਨ।

More News

NRI Post
..
NRI Post
..
NRI Post
..