ਸਿਲੇਬਸ ‘ਚ ਭਿੰਡਰਾਂਵਾਲੇ ਨੂੰ ਅੱਤਵਾਦੀ ਕਹਿਣ ‘ਤੇ ਹੋਇਆ ਵਿਵਾਦ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬੀ ਯੂਨੀਵਰਸਿਟੀ ਦੇ ਐਮ.ਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਨੀਤੀ ਸ਼ਾਸਤਰ ਦੇ ਸਿਲੇਬਸ 'ਚ ਸਿੱਖ ਆਗੂ ਜਰਨੈਲ ਸਿੰਘ ਭਿੰਡਰਾਂਵਾਲੇ ਨੂੰ ਅਤਿਵਾਦੀ ਕਰਾਰ ਦਿੱਤੇ ਜਾਣ ’ਤੇ ਇਤਰਾਜ਼ ਕੀਤਾ ਹੈ ਤੇ ਉਨ੍ਹਾਂ ਨੇ ਉਸ ਨੂੰ ਸਿਲੇਬਸ 'ਚੋਂ ਤੁਰੰਤ ਹਟਾਉਣ ਦਾ ਫੈਸਲਾ ਕੀਤਾ ਹੈ । ਪਟਿਆਲਾ ਦੇ ਡਿਸਟੈਂਸ ਐਜੂਕੇਸ਼ਨ ਵਿਭਾਗ ਦੇ ਮੁਖੀ ਸਤਨਾਮ ਸਿੰਘ ਸੰਧੂ ਨੇ ਕਿਹਾ, “ਮੈਨੂੰ ਇਤਰਾਜ਼ਯੋਗ ਸਮੱਗਰੀ ਬਾਰੇ ਪਤਾ ਲੱਗਾ ਹੈ। ਅਸੀਂ ਇਸਨੂੰ ਹਟਾ ਦੇਵਾਂਗੇ ਤੇ ਜਾਂਚ ਸ਼ੁਰੂ ਕਰਾਂਗੇ ।