
ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਨਸ਼ੇ ਨੂੰ ਲੈ ਕੇ ਹੋਏ ਵਿਵਾਦ ਵਿੱਚ ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਕੈਦੀ ਤੇ ਹਵਾਲਾਤੀ ਵਿਚਾਲੇ ਲੜਾਈ ਹੋ ਗਈ। ਇਸ ਹਮਲੇ ਦੌਰਾਨ ਇੱਕ ਕੈਦੀ ਗੁਰਚਰਨ ਸਿੰਘ ਗੰਭੀਰ ਜਖ਼ਮੀ ਹੋ ਗਿਆ। ਉਕਤ ਕੈਦੀ ਨੇ ਜੇਲ੍ਹ ਦੇ ਹਸਪਤਾਲ 'ਚ ਸਹੀ ਇਲਾਜ਼ ਨਾ ਕਰਨ ਦੇ ਦੋਸ਼ ਲਗਾਏ ਹਨ। ਜਿਸ ਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ।ਨਸ਼ੇ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਹਵਾਲਾਤੀ ਸਾਜਪ੍ਰੀਤ ਸਿੰਘ ਵਾਸੀ ਸੁਲਤਾਨਵਿੰਡ , ਸੁਖਵਿੰਦਰ ਸਿੰਘ ਵਾਸੀ ਗੰਡੀਵਿੰਡ, ਗੁਰਪਵਿਤਰ ਸਿੰਘ ਵਾਸੀ ਲਾਖਣਾ ਨੇ ਬੈਰਕ ਨੰਬਰ - 5 'ਚ ਜਾ ਰਹੇ ਕੈਦੀ ਗੁਰਚਰਨ ਸਿੰਘ 'ਤੇ ਹਮਲਾ ਕਰ ਦਿੱਤਾ। ਫਿਲਹਾਲ ਪੁਲਿਸ ਅਧਿਕਾਰੀਆਂ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ
ਹੋਰ ਖਬਰਾਂ
Rimpi Sharma
Rimpi Sharma